ਕਿਸਾਨੀ ਮੋਰਚੇ ਤੋਂ ਘਰ ਆਉਂਦੇ ਸਮੇਂ ਕਿਸਾਨ ਦੀ ਹੋਈ ਮੌਤ – Latest Update

Uncategorized

[ad_1]





ਆਪਣੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਕਿਸਾਨ-ਮਜ਼ਦੂਰ ਆਗੂ ਸ਼ੰਭੂ ਬਾਰਡਰ ਉੱਤੇ ਡਟੇ ਹੋਏ ਹਨ। ਕੇਂਦਰ ਸਰਕਾਰ ਨਾਲ ਹੋਈਆਂ ਮੀਟਿੰਗਾਂ ਵੀ ਅਸਫਲ ਰਹੀਆਂ ਹਨ। ਇਸ ਪ੍ਰਦਰਸ਼ਨ ਦੌਰਾਨ ਸਰਕਾਰਾਂ ਦੀ ਕੰਮ ਉੱਤੇ ਜੂੰ ਤੱਕ ਨਹੀਂ ਸਰਕ ਰਹੀਂ, ਪਰ ਉੱਥੋ ਲਗਾਤਾਰ ਕਿਸਾਨਾਂ ਦੀ ਮੌਤ ਹੋ ਜਾਣ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਤਾਜ਼ੇ ਮਾਮਲੇ ਵਿੱਚ, ਅਜਨਾਲਾ ਦੇ ਪਿੰਡ ਤੇੜਾ ਖੁਰਦ ਦੇ ਕਿਸਾਨ ਆਗੂ ਬਲਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਆਗੂਆਂ ਨੇ ਦੱਸਿਆ ਕਿ ਮ੍ਰਿਤਕ ਬਲਕਾਰ ਸਿੰਘ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਜਥੇਬੰਦੀ ਦਾ

ਸਰਗਰਮ ਆਗੂ ਸੀ ਅਤੇ ਪਿਛਲੇ ਇੱਕ ਮਹੀਨੇ ਤੋਂ ਕਿਸਾਨ ਬਲਕਾਰ ਸਿੰਘ ਮੋਰਚੇ ਉੱਤੇ ਡਟਿਆ ਹੋਇਆ ਸੀ।ਕਿਸਾਨ ਆਗੂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨ ਬਲਕਾਰ ਸਿੰਘ ਮੋਰਚੇ ਤੋਂ ਘਰ ਵਾਪਸ ਆ ਰਿਹਾ ਸੀ, ਤਾਂ ਰਾਜਪੁਰਾ ਰੇਲਵੇ ਸਟੇਸ਼ਨ ਉੱਤੇ ਦਿਲ ਦਾ ਦੌਰਾ ਪੈਣ ਕਰਕੇ ਉਸ ਦੀ ਮੌਤ ਹੋ ਗਈ। ਉਧਰ ਕਿਸਾਨ ਬਲਕਾਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਕਿਸਾਨ ਬਲਕਾਰ ਸਿੰਘ ਦਾ ਉਸ ਦੇ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਅਤੇ ਪਿੰਡ ਵਾਸੀ ਵੀ ਮੌਜੂਦ ਰਹੇ ਹਨ।

ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਬਲਕਾਰ ਸਿੰਘ ਹਮੇਸ਼ਾ ਹੀ ਕਿਸਾਨੀ ਮੋਰਚੇ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਇੱਕ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਉਸ ਦੇ ਸਿਰ ਉੱਤੇ ਲੱਖਾਂ ਦਾ ਕਰਜ਼ਾ ਹੈ ਜਿਸ ਉਤੇ ਲਕੀਰ ਮਾਰ ਕੇ ਉਸ ਨੂੰ ਖ਼ਤਮ ਕਰ ਦਿੱਤਾ ਜਾਵੇ।ਉੱਥੇ ਹੀ, ਪਿੰਡ ਵਾਸੀਆਂ ਨੇ ਕਿਹਾ ਸਿਆਸੀ ਪਾਰਟੀਆਂ ਵੋਟਾਂ ਬਟੋਰਨ ਵੇਲ੍ਹੇ ਤਾਂ ਨਜ਼ਰ ਆਉਂਦੇ ਹਨ, ਪਰ ਜਦੋਂ ਅਜਿਹੀ ਕੋਈ ਘਟਨਾ ਵਾਪਰ ਜਾਂਦੀ ਹੈ, ਤਾਂ ਨੇਤਾ ਪੀੜਤ ਪਰਿਵਾਰ ਦਾ ਹਾਲ ਵੀ ਪੁੱਛਣ ਨਹੀਂ ਆਉਂਦੇ। ਇਹ ਬੇਹਦ ਹੀ ਮੰਦਭਾਗੀ ਗੱਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *