ਕੈਨੇਡਾ ਚ ਆਪਣੀ ਪਤਨੀ ਦਾ ਕਤ^ਲ ਕਰਨ ਵਾਲੇ ਦੀ ਵਜਾ ਆਈ ਸਹਮਣੇ

Uncategorized

ਪੰਜਾਬ ਤੋਂ ਕੈਨੇਡਾ ਗਏ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਉਥੇ ਮਾਰ ਮੁਕਾਇਆ। ਕੈਨੇਡਾ ਰਹਿੰਦੀ ਧੀ ਨੇ ਆਪਣੇ ਪਿਤਾ ਨੂੰ ਮਿਲਣ ਲਈ ਬੁਲਾਇਆ ਸੀ ਪਰ ਕੈਨੇਡਾ ਪਹੁੰਚਣ ਤੋਂ ਪੰਜ ਦਿਨ ਬਾਅਦ ਹੀ ਪਿਤਾ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਵੀਡੀਓ ਬਣਾ ਕੇ ਲੁਧਿਆਣਾ ਰਹਿੰਦੀ ਆਪਣੀ ਮਾਂ ਨੂੰ ਭੇਜ ਦਿੱਤੀ।ਕੈਨੇਡੀਅਨ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਜਗਪ੍ਰੀਤ

ਸਿੰਘ ਉਰਫ਼ ਰਾਜੂ ਵਾਸੀ ਪੱਖੋਵਾਲ ਰੋਡ ਲੁਧਿਆਣਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਬਲਵਿੰਦਰ ਕੌਰ (41) ਦਾ ਵਿਆਹ ਜਗਪ੍ਰੀਤ ਸਿੰਘ ਉਰਫ਼ ਰਾਜੂ ਵਾਸੀ ਪੱਖੋਵਾਲ ਰੋਡ, ਲੁਧਿਆਣਾ ਨਾਲ ਸਾਲ 2000 ਵਿੱਚ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਸਹੁਰੇ ਵਾਲੇ ਉਸ ਦੀ ਕੁੜੀ ਨੂੰ ਦਾਜ ਲਈ ਬਹੁਤ ਤੰਗ ਕਰਦੇ ਸਨ। ਉਸ ਦੀ ਕੁੱਟਮਾਰ ਵੀ ਕੀਤੀ ਗਈ। ਵਿਆਹ ਵੇਲੇ ਉਸ ਨੇ ਲੜਕੇ ਦੇ ਪਰਿਵਾਰ ਦੀ ਹਰ ਮੰਗ ਪੂਰੀ ਕੀਤੀ ਅਤੇ ਦਾਜ ਦਿੱਤਾ।ਉਸ ਨੇ ਦੱਸਿਆ ਕਿ ਉਸ ਦੀਆਂ ਚਾਰ ਧੀਆਂ ਹਨ, ਜਿਸ ਕਾਰਨ ਉਹ ਧੀ ਦੇ ਸਹੁਰਿਆਂ

ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਿਆ। ਜੇ ਕਾਰਵਾਈ ਕੀਤੀ ਜਾਂਦੀ ਤਾਂ ਬਾਕੀ ਧੀਆਂ ਦੀ ਜ਼ਿੰਦਦਗੀ ਦਾਅ ‘ਤੇ ਲੱਗ ਜਾਣੀ ਸੀ। ਇਸੇ ਲਈ ਉਹ ਚੁੱਪਚਾਪ ਸਹਿੰਦੇ ਰਹੇ।ਉਸ ਨੇ ਦੱਸਿਆ ਕਿ ਉਸ ਦੀ ਧੀ ਦੇ ਦੋ ਬੱਚੇ ਹਰਨੂਰਪ੍ਰੀਤ ਕੌਰ ਅਤੇ ਗੁਰਨੂਰ ਸਿੰਘ ਹਨ। ਹਰਨੂਰਪ੍ਰੀਤ ਕੌਰ ਨੂੰ 2020 ਵਿੱਚ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਵਿੱਚ ਪੜ੍ਹਨ ਲਈ ਭੇਜਿਆ ਗਿਆ ਸੀ। ਜਨਵਰੀ 2022 ਵਿੱਚ ਬਲਵਿੰਦਰ ਕੌਰ ਆਪਣੀ ਧੀ ਨੂੰ ਮਿਲਣ ਕੈਨੇਡਾ ਗਈ ਸੀ। ਉਸ ਦਾ ਜਵਾਈ ਇਸ ਗੱਲ ਨੂੰ ਲੈ ਕੇ ਵੀ ਝਗੜਾ ਕਰਦਾ ਰਹਿੰਦਾ ਸੀ ਕਿ ਉਸ ਨੂੰ ਕੈਨੇਡਾ ਕਿਉਂ ਨਹੀਂ ਬੁਲਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *