ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ ਚੋ ਮਿਲੀ ਲਾ ਸ਼

Uncategorized

ਲਾਪਤਾ ਹੋਏ ਨੌਜਵਾਨ ਦੀ ਮ੍ਰਿਤਕ ਦੇ ਹ ਮਿਲੀ। ਦੇਹ ਮਿਲਣ ਦੇ ਬਾਅਦ ਲਾਪਤਾ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਗਿਆ ਤਾਂ ਉਨ੍ਹਾਂ ਨੇ ਆਪਣੇ ਪੁੱਤ ਦੀ ਪਛਾਣ ਕੀਤੀ। ਮ੍ਰਿਤਕ ਦੀ ਪਛਾਣ 24 ਸਾਲਾ ਸਾਹਿਲ ਵਜੋਂ ਹੋਈ ਹੈ।ਇਕ ਦਿਨ ਪਹਿਲਾਂ ਸਾਹਿਲ ਆਪਣੇ ਘਰ ਤੋਂ 2 ਦੋਸਤਾਂ ਨਾਲ ਗਿਆ ਸੀ। ਕਾਫੀ ਭਾਲ ਕਰਨ ਦੇ ਬਾਅਦ ਉਹ ਨਹੀਂ ਮਿਲਿਆ। ਜਦੋਂ ਕਿ ਅੱਜ ਉਸ ਦੀ ਮ੍ਰਿਤਕ ਦੇਹ ਮਿਲਣ ਦੀ ਸੂਚਨਾ ਮਿਲੀ। ਪੁਲਿਸ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ

ਦਿੱਤੀ ਗਈ।ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਸਾਹਿਲ ਐਤਵਾਰ ਦੁਪਹਿਰ ਆਪਣੇ ਦੋ ਦੋਸਤਾਂ ਨਾਲ ਘਰੋਂ ਨਿਕਲਿਆ ਸੀ ਤੇ ਜਦੋਂ ਉਹ ਸ਼ਾਮ ਤੱਕ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਸਾਹਿਲ ਦੀ ਭਾਲ ਕਰਨੀ ਸ਼ੁਰੂ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ। ਫਿਰ ਰਾਤ ਨੂੰ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਅੱਜ ਦੁਪਹਿਰ ਲਗਭਗ 12 ਵਜੇ ਬਟਾਲਾ ਰੋਡ ਉਤੇ ਇਕ ਸ਼ੈਲਰ ਕੋਲ ਨਾਲੇ ਵਿਚ ਕਿਸੇ ਦੀ ਮ੍ਰਿਤਕ ਦੇਹ ਹੋਣ ਦੀ ਸੂਚਨਾ ਮਿਲੀ।

ਜਦੋਂ ਉਸ ਜਗ੍ਹਾ ਉਤੇ ਜਾ ਕੇ ਦੇਖਿਆ ਤਾਂ ਲਾਸ਼ ਉਸ ਦੇ ਪੁੱਤਰ ਸਾਹਿਲ ਦੀ ਸੀ।ਮਾਂ ਨੇ ਕਿਹਾ ਕਿ ਉਹ ਬਿਲਕੁਲ ਵੀ ਨਹੀਂ ਜਾਣਦੀ ਕਿ ਸਾਹਿਲ ਕਿਥੇ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਕਾਦੀਆਂ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *