ਪਰਾਲੀ ਨਾਲ ਓਵਰਲੋਡ ਟਰਾਲੀ ਦੀ ਗੱਡੀ ਨਾਲ ਭਿਆਨਕ ਟੱਕਰ

Uncategorized

ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ ‘ਤੇ ਪਰਾਲੀ ਨਾਲ ਭਰੀ ਓਵਰਲੋਡ ਟ੍ਰੈਕਟਰ ਟਰਾਲੀ ਅਤੇ ਸਵਿਫਟ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਕਾਰਨ ਗੱਡੀ ‘ਚ ਸਵਾਰ ਇਕ ਵਿਅਕਤੀ ਦੀ ਮੌ ਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਦਸੂਹਾ ਤਲਵਾੜਾ ਮੁੱਖ ਸੜਕ ’ਤੇ ਪਿੰਡ ਨੰਗਲ ਬਿਹਾਲਾਂ ਨੇੜੇ ਓਵਰਲੋਡ ਟਰਾਲੀਆਂ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।ਜਾਣਕਾਰੀ ਅਨੁਸਾਰ

ਬੀਤੀ ਰਾਤ 10 ਵਜੇ ਦੇ ਕਰੀਬ ਹਾਜੀਪੁਰ ਵੱਲੋਂ ਆ ਰਹੀ ਸਵਿਫਟ ਕਾਰ ਅਤੇ ਦਸੂਹਾ ਵੱਲੋਂ ਆ ਰਹੀ ਇੱਕ ਓਵਰਲੋਡ ਟਰਾਲੀ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਡਰਾਈਵਰ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਕਾਰ ਵਿੱਚ ਕੁੱਲ 2 ਲੋਕ ਸਵਾਰ ਸਨ। ਕਾਰ ਚਾਲਕ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।

ਮ੍ਰਿਤਕ ਦੀ ਪਛਾਣ 75 ਸਾਲਾ ਭੁਪਿੰਦਰ ਸਿੰਘ ਵਾਸੀ ਪਿੰਡ ਮਾਨਗੜ੍ਹ ਵਜੋਂ ਹੋਈ ਹੈ ਅਤੇ ਦੂਜਾ ਗੰਭੀਰ ਜ਼ਖ਼ਮੀ ਕਮਲਜੀਤ ਸਿੰਘ ਹੈ। ਦੋਵੇਂ ਵਿਅਕਤੀ ਸਕੇ ਭਰਾ ਹਨ ਅਤੇ ਦਵਾਈ ਲੈਣ ਲਈ ਹਾਜੀਪੁਰ ਵੱਲ ਨਿਕਲੇ ਸਨ, ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਓਵਰਲੋਡ ਟਰਾਲੀਆਂ ‘ਤੇ ਜਲਦ ਤੋਂ ਜਲਦ ਸ਼ਿਕੰਜਾ ਕੱਸਿਆ ਜਾਵੇ ਨਹੀਂ ਤਾਂ ਭਵਿੱਖ ‘ਚ ਇਨ੍ਹਾਂ ਕਾਰਨ ਕਿਸੇ ਹੋਰ ਦੀ ਕੀਮਤੀ ਜਾਨ ਜਾ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *