ਸਕੂਲੀ ਬੱਚਿਆਂ ਦੇ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

Uncategorized

[ad_1]

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਦੇਵਾ ਥਾਣਾ ਖੇਤਰ ਦੇ ਪਿੰਡ ਸਲਾਰਪੁਰ ਨੇੜੇ ਮੰਗਲਵਾਰ ਸ਼ਾਮ ਲਖਨਊ ਵਿਚ ਪਿਕਨਿਕ ਤੋਂ ਪਰਤ ਰਹੇ ਵਿਦਿਆਰਥੀਆਂ ਨਾਲ ਭਰੀ ਇਕ ਸਕੂਲੀ ਬੱਸ ਪਲਟ ਜਾਣ ਕਾਰਨ ਤਿੰਨ ਬੱਚਿਆਂ ਅਤੇ ਇਕ ਕੰਡਕਟਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 32 ਬੱਚੇ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ।
https://www.youtube.com/watch?v=JSEYmBalcmA

ਪੁਲਿਸ ਅਨੁਸਾਰ ਇਹ ਹਾਦਸਾ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ, ਜਿਸ ਵਿਚ 12 ਤੋਂ 13 ਸਾਲ ਦੇ ਤਿੰਨ ਬੱਚੇ ਅਤੇ ਬੱਸ ਕੰਡਕਟਰ ਦੀ ਮੌਤ ਹੋ ਗਈ ਅਤੇ 32 ਬੱਚੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਚਾਰ ਬੱਚਿਆਂ ਨੂੰ ਲਖਨਊ ਦੇ ਇਕ ਉੱਚ ਦਰਜੇ ਦੇ ਮੈਡੀਕਲ ਇੰਸਟੀਚਿਊਟ ਵਿਚ ਭੇਜਿਆ ਗਿਆ ਹੈ।ਵਧੀਕ ਪੁਲਿਸ ਸੁਪਰਡੈਂਟ (ਏਐਸਪੀ) ਅਖਿਲੇਸ਼ ਨਾਰਾਇਣ ਨੇ ਦਸਿਆ ਕਿ ਬੱਸ ਦੀ ਰਫ਼ਤਾਰ ਤੇਜ਼ ਸੀ ਅਤੇ ਇਕ ਬਾਈਕ ਸਵਾਰ ਨੂੰ ਬਚਾਉਣ ਦੀ

ਕੋਸ਼ਿਸ਼ ਦੌਰਾਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਬੱਸ ਪਲਟ ਗਈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਜਿਸ ‘ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।ਇਹ ਬੱਸ ਵਿਕਾਸ ਬਲਾਕ ਸੂਰਤਗੰਜ ਦੇ ਕੰਪੋਜ਼ਿਟ ਸਕੂਲ ਹਰਕਾ ਦੀ ਸੀ। ਸਕੂਲ ਦੇ ਵਿਦਿਆਰਥੀ ਇਕ ਬੱਸ ਵਿਚ ਪਿਕਨਿਕ ਮਨਾਉਣ ਲਈ ਲਖਨਊ ਗਏ ਹੋਏ ਸਨ। ਇਹ ਹਾਦਸਾ ਲਖਨਊ ਤੋਂ ਪਰਤਦੇ ਸਮੇਂ ਵਾਪਰਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *