ਦਿੱਲੀ ਚ ਮਿਲੇਗਾ ਲੋਕਾਂ ਨੂੰ ਦੋ ਮਹੀਨੇ ਰਾਸ਼ਨ ਫਰੀ ,ਆਟੋ ਚਾਲਕਾਂ ਨੂੰ ਵੀ ਮਿਲਣਗੇ ਪੈਸੇ

Viral Khabar

ਦਿੱਲੀ ਵਿੱਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਵੇਂ ਕਿ ਸਾਨੂੰ ਪਤਾ ਹੈ ਕਿ ਦਿੱਲੀ ਵਿੱਚ ਦਿਨੋਂ ਦਿਨ ਕੋਰੋਨਾ ਮਰੀਜ਼ਾਂ ਦੀ ਸੰਖਿਆ ਵਧਦੀ ਜਾ ਰਹੀ ਹੈ ਜਿਸ ਕਰਕੇ ਦਿੱਲੀ ਸਰਕਾਰ ਨੂੰ ਵੀ ਦਿੱਲੀ ਵਿੱਚ ਲਾਕਡਾਊਨ ਲਗਾਉਣ ਦੀ ਜ਼ਰੂਰਤ ਪਈ । ਇਸ ਤੋਂ ਇਲਾਵਾ ਦੇਸ਼ ਦੇ ਹੋਰ ਬਹੁਤ ਸਾਰੇ ਕੋਨਿਆਂ ਵਿੱਚੋਂ ਲਾਕਡਾਊਨ ਲਗਾਇਆ ਗਿਆ ਹੈ , ਜਿਸ ਕਾਰਨ ਦੇਸ਼ ਦੀ ਜਨਤਾ ਪ੍ਰੇਸ਼ਾਨ ਹੈ ਕਿਉਂਕਿ ਲੋਕਡਾਊਨ ਕਰਕੇ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਸਾਧਨ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ ।

ਇਸੇ ਤਰ੍ਹਾਂ ਦਿੱਲੀ ਵਿਚ ਲੋਕਾਂ ਨੂੰ ਆਮਦਨੀ ਦਾ ਕੋਈ ਸਾਧਨ ਨਹੀਂ ਲੱਭ ਰਿਹਾ। ਜਿਸ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਦਿਨੀਂ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੁਆਰਾ ਦੋ ਮਹੀਨੇ ਤੱਕ ਦਾ ਮੁਫ਼ਤ ਰਾਸ਼ਨ ਗਰੀਬ ਲੋਕਾਂ ਨੂੰ ਦਿੱਤਾ ਜਾਵੇਗਾ । ਇਹ ਉਹ ਲੋਕ ਹੋਣਗੇ ਜਿਨ੍ਹਾਂ ਕੋਲ ਰਾਸ਼ਨ ਕਾਰਡ ਹੈ। ਇਸ ਤੋਂ ਇਲਾਵਾ ਇਕ ਹੋਰ ਖਬਰ ਉਹਨਾਂ ਨੇ ਸੁਣਾਈ ਕਿ ਆਟੋ ਚਾਲਕਾਂ ਨੂੰ ਪੰਜ ਪੰਜ ਹਜ਼ਾਰ ਰੁਪਏ ਦਿੱਤੇ ਜਾਣਗੇ , ਤਾਂ ਜੋ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਕੁਝ ਸੁਧਾਰ ਹੋ ਸਕੇ । ਉਨ੍ਹਾਂ ਨੇ ਕਿਹਾ ਕਿ ਲਾਕਡਾਊਨ ਦੇ ਚਲਦੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਝ ਲੋਕ ਭੁੱਖੇ ਮਰ ਰਹੇ ਹਨ ।

ਪਰ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁੰਦੇ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ । ਦੱਸ ਦਈਏ ਕਿ ਪਿਛਲੇ ਦਿਨੀਂ ਵੀ ਅਰਵਿੰਦ ਕੇਜਰੀਵਾਲ ਵਲੋਂ ਇਕ ਹਸਪਤਾਲ ਬਣਾਉਣਾ ਆਰੰਭ ਕਰਵਾਇਆ ਗਿਆ ਸੀ ਜਿਸ ਦਾ ਉਦਘਾਟਨ ਦੱਸ ਮਈ ਨੂੰ ਕੀਤਾ ਜਾਵੇਗਾ। ਇਹ ਹਸਪਤਾਲ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਤਿਆਰ ਕਰਵਾਇਆ ਜਾ ਰਿਹਾ ਹੈ, ਕਿਉਂਕਿ ਦਿੱਲੀ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਧਣ ਕਰਕੇ ਲੋਕਾਂ ਨੂੰ ਇਲਾਜ ਵਾਸਤੇ ਬੈੱਡ ਨਹੀਂ ਮਿਲ ਰਹੇ।

ਇਸ ਤੋਂ ਇਲਾਵਾ ਆਕਸੀਜਨ ਦੀ ਕਮੀ ਵੀ ਦੇਖੀ ਜਾ ਰਹੀ ਹੈ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਦਿੱਲੀ ਵਾਸੀਆਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਛੇਤੀ ਹੀ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਮਿਲ ਜਾਵੇਗਾ , ਪਰ ਇਸ ਵਾਸਤੇ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ ।

Leave a Reply

Your email address will not be published. Required fields are marked *