ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਮਾੜੀ ਖਬਰ – socialnewzinsider

Uncategorized






ਪੰਜਾਬ ’ਚ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਇਕ ਵਾਰ ਫਿਰ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਭਲਕੇ ਪੀਆਰਟੀਸੀ-ਪਨਬੱਸ ਦੇ ਸਾਰੇ ਡੀਪੂ ਬੰਦ ਰਹਿਣਗੇ। ਪੀਆਰਟੀਸੀ ਚੰਡੀਗੜ੍ਹ ਡੀਪੂ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਰਸਤੇ ਵਿਚ ਗਈਆਂ ਬੱਸਾਂ ਡੀਪੂ ਵਿਚ ਵਾਪਸ ਆ ਰਹੀਆਂ ਹਨ ਅਤੇ ਜਿਹੜੀਆਂ ਬੱਸਾਂ ਡੀਪੂ ਵਿਚ ਖੜ੍ਹੀਆਂ ਹਨ, ਉਹ ਨਹੀਂ ਚੱਲਣਗੀਆਂ।
https://www.youtube.com/watch?v=mi7MWIC2it0

ਚੰਡੀਗੜ੍ਹ ਡੀਪੂ ਦੇ ਮੁਲਾਜ਼ਮਾਂ ਨੇ ਦਸਿਆ 100 ਤੋਂ ਵੱਧ ਬੱਸਾਂ ਬੰਦ ਕਰ ਦਿਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਚੰਡੀਗੜ੍ਹ ਡੀਪੂ ਦੇ ਜਨਰਲ ਮੈਨੇਜਰ ਵਲੋਂ ਭ੍ਰਿਸ਼ਟ ਅਧਿਕਾਰੀਆਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਇਸ ਦੀ ਬਜਾਏ ਉਨ੍ਹਾਂ ਦਾ ਪੱਖ ਪੂਰਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਸਮਾਂ-ਸਾਰਣੀ ਵਿਚ ਸਰਕਾਰੀ ਬੱਸਾਂ ਦੀ ਬਜਾਏ ਪ੍ਰਾਈਵੇਟ ਬੱਸਾਂ ਦਾ ਪੱਖ ਪੂਰਿਆ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਿਲੋਮੀਟਰ ਵਾਲੀਆਂ ਬੱਸਾਂ ਦੇ ਡਰਾਈਵਰਾਂ ਵਲੋਂ ਕੰਡਕਟਰਾਂ ਨੂੰ ਗਾਲਾਂ ਕੱਢੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨਾਲ ਮਾੜਾ ਵਰਤਾਅ ਕੀਤਾ ਜਾਂਦਾ

ਹੈ। ਜਨਰਲ ਮੈਨੇਜਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤਕ ਕਿਲੋਮੀਟਰ ਵਾਲੀਆਂ ਬੱਸਾਂ ਦੇ ਟੈਂਡਰ ਰੱਦ ਨਹੀਂ ਹੁੰਦੇ, ਉਦੋਂ ਤਕ ਡੀਪੂ ਬੰਦ ਰੱਖਿਆ ਜਾਵੇਗਾ। ਮੁਲਾਜ਼ਮਾਂ ਨੇ ਭਲਕੇ ਜਨਰਲ ਮੈਨੇਜਰ ਦੀ ਰਿਹਾਇਸ਼ ਦਾ ਘਿਰਾਉ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਵਿਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫ਼ੈਸਲੇ ਤੋਂ ਲੋਕ ਪਹਿਲਾਂ ਹੀ ਪਰੇਸ਼ਾਨ ਹਨ। ਨੌਕਰੀਪੇਸ਼ਾ ਅਤੇ ਹੋਰ ਕੰਮਕਾਰ ਲਈ ਜਾਣ ਵਾਲੇ ਲੋਕਾਂ ਨੂੰ ਕਈ-ਕਈ ਘੰਟੇ ਸੜਕਾਂ ’ਤੇ ਖੁਆਰ ਹੋਣਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *