ਦਿੱਲੀ ਤੋਂ ਆਏ ਪਿਉ ਪੁੱਤ ਨੇ ਦੱਸਿਆ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾ ਹਾਲ

Viral Khabar

ਜਿਵੇਂ ਕਿ ਪਿਛਲੇ ਕਾਫੀ ਸਮੇਂ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਤੋਂ ਕੁਝ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਸੀ ,ਜੋ ਕਿ ਇਸ ਹਸਪਤਾਲ ਦੀ ਕਾਰਗੁਜ਼ਾਰੀ ਉੱਤੇ ਉਂਗਲ ਚੁੱਕ ਰਹੀਆਂ ਸੀ ਕਿਉਂਕਿ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਲੋਕ ਇੱਥੇ ਦੇਖੇ ਗਏ ਜੋ ਕਿ ਰੋਂਦੇ ਕਰਲਾਉਂਦੇ ਦਿਖਾਈ ਦੇ ਰਹੇ ਸੀ ਅਤੇ ਉਨ੍ਹਾਂ ਦੁਆਰਾ ਕਿਹਾ ਜਾ ਰਿਹਾ ਸੀ ਕਿ ਇਸ ਹਸਪਤਾਲ ਵਿੱਚ ਮਰੀਜ਼ਾਂ ਨੂੰ ਜਾਣਬੁੱਝ ਕੇ ਮਾਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਅੰਗ ਵੇਚੇ ਜਾ ਰਹੇ ਹਨ ਇਸ ਤੋਂ ਇਲਾਵਾ ਵੀ ਹੋਰ ਬਹੁਤ ਸਾਰੇ ਇਲਜ਼ਾਮ ਇਸ ਹਾਸਪਿਟਲ ਉੱਤੇ ਲੱਗੇ ਹੋਏ ਸੀ ਕਿ ਇਸ ਹਾਸਪਿਟਲ ਵਿੱਚ ਆਕਸੀਜਨ ਦੀ ਬਹੁਤ ਜ਼ਿਆਦਾ ਕਮੀ ਦੇਖਣ ਨੂੰ ਮਿਲਦੀ ਹੈ, ਨਾਲ ਹੀ ਮਰੀਜ਼ਾਂ ਦਾ ਹਾਲ ਕੀ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਇਹ ਨਹੀਂ ਦੱਸਿਆ ਜਾਂਦਾ।

ਪਰ ਹੁਣ ਇੱਕ ਨਵਾਂ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਦਿੱਲੀ ਤੋਂ ਚੱਲ ਕੇ ਇਕ ਪਰਿਵਾਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਇਆ ਹੈ । ਦੱਸ ਦਈਏ ਕਿ ਦਿੱਲੀ ਤੋਂ ਇੱਕ ਪਿਉ ਪੁੱਤ ਆਏ ਹਨ ਇਨ੍ਹਾਂ ਵਿਚ ਪੁੱਤਰ ਦੀ ਰਿਪੋਰਟ ਕੋਰੋਨਾ ਪੋਜ਼ੀਟਿਵ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਲੜਕੇ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ਉਸ ਨੇ ਆਪਣੇ ਪੁੱਤਰ ਨੂੰ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ। ਪਰ ਉੱਥੇ ਆਕਸੀਜਨ ਦੀ ਬਹੁਤ ਕਮੀ ਸੀ ਜਿਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਨੂੰ ਹਰਿਅਾਣਾ ਲਿਜਾਣਾ ਚਾਹਿਆ ਪਰ ਜਦੋਂ ਉੱਥੇ ਪਤਾ ਕੀਤਾ ਗਿਆ ਤਾਂ ਉੱਥੇ ਕੋਈ ਵੀ ਬੈੱਡ ਖਾਲੀ ਨਹੀਂ ਸੀ। ਜਿਸ ਤੋਂ ਬਾਅਦ ਉਸ ਨੇ ਪੰਜਾਬ ਆਉਣ ਦੀ ਸੋਚੀ ਜਦੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਪਤਾ ਕੀਤਾ ਤਾਂ ਉਨ੍ਹਾਂ ਨੂੰ ਇੱਥੇ ਬੈੱਡ ਖਾਲੀ ਮਿਲਿਆ।

ਜਿਸ ਤੋਂ ਬਾਅਦ ਉਹ ਕੁਝ ਘੰਟਿਆਂ ਬਾਅਦ ਹੀ ਦਿੱਲੀ ਤੋਂ ਪਟਿਆਲਾ ਪਹੁੰਚ ਗਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਇਲਾਜ ਇੱਥੇ ਬਹੁਤ ਵਧੀਆ ਚੱਲ ਰਿਹਾ ਹੈ ਨਾਲ ਹੀ ਸਰਕਾਰੀ ਹਸਪਤਾਲ ਵਿਚੋਂ ਹੀ ਸਾਰੀਆਂ ਦਵਾਈਆਂ ਮਿਲ ਰਹੀਆਂ ਹਨ। ਜੇਕਰ ਕੋਈ ਇੱਕ ਦਵਾਈ ਨਹੀਂ ਮਿਲਦੀ ਤਾਂ ਉਹ ਬਾਹਰੋਂ ਲੈ ਲੈਂਦੇ ਹਨ ਨਾਲ ਹੀ ਖਾਣ ਪੀਣ ਦਾ ਪ੍ਰਬੰਧ ਵੀ ਬਹੁਤ ਵਧੀਆ ਹੈ ਅਤੇ ਉਨ੍ਹਾਂ ਨੂੰ ਇੱਥੇ ਕੋਈ ਮੁਸ਼ਕਲ ਨਹੀਂ ਆ ਰਹੀ। ਦੂਜੇ ਪਾਸੇ ਉਨ੍ਹਾਂ ਦੇ ਪੁੱਤਰ ਨਾਲ ਵੀ ਗੱਲਬਾਤ ਕੀਤੀ ਗਈ। ਜਿਸ ਨੇ ਦੱਸਿਆ ਕਿ ਉਹ ਹੁਣ ਬਿਲਕੁਲ ਠੀਕ ਹੈ ਪਹਿਲਾਂ ਨਾਲੋਂ ਉਸ ਦੀ ਤਬੀਅਤ ਵਿੱਚ ਕਾਫ਼ੀ ਸੁਧਾਰ ਹੈ ਉਨ੍ਹਾਂ ਨੇ ਦੱਸਿਆ ਕਿ ਇਥੋਂ ਦੇ ਡਾ ਬਹੁਤ ਹੀ ਵਧੀਆ ਹਨ ਅਤੇ ਹਮੇਸ਼ਾ ਹੀ ਪਾਜ਼ੇਟਿਵ ਗੱਲਾਂ ਕਰਦੇ ਹਨ ਨਾਲ ਹੀ ਉਨ੍ਹਾਂ ਨੂੰ ਕੋਰੋਨਾ ਤੋਂ ਛੁਟਕਾਰਾ ਦਿਵਾਉਣ ਲਈ ਬਹੁਤ ਸਾਰੀਆਂ ਐਕਟੀਵਿਟੀਜ਼ ਕਰਵਾਈਆਂ ਜਾਂਦੀਆਂ ਹਨ, ਜੋ ਕਿ ਕੋਰੋਨਾ ਮਰੀਜ਼ ਦੀ ਸਿਹਤ ਨੂੰ ਸੁਧਾਰਨ ਵਿਚ ਕਾਫ਼ੀ ਫ਼ਾਇਦੇਮੰਦ ਹੁੰਦੀਆਂ ਹਨ।

ਇਸ ਲੜਕੇ ਨੇ ਦੱਸਿਆ ਕਿ ਉਸ ਦਾ ਚੈੱਕਅੱਪ ਬਹੁਤ ਵਾਰ ਦਿਨ ਵਿਚ ਕੀਤਾ ਜਾਂਦਾ ਹੈ ਅਤੇ ਨਾਲ ਹੀ ਉਸ ਦਾ ਧਿਆਨ ਬਹੁਤ ਚੰਗੇ ਤਰੀਕੇ ਨਾਲ ਰੱਖਿਆ ਜਾਂਦਾ ਹੈ ।ਦੂਜੇ ਪਾਸੇ ਇਸ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਹ ਇਸ ਹਸਪਤਾਲ ਵਿੱਚ ਸਾਰੇ ਮਰੀਜ਼ਾਂ ਦਾ ਧਿਆਨ ਬਹੁਤ ਚੰਗੇ ਤਰੀਕੇ ਨਾਲ ਰੱਖਦੇ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਹਸਪਤਾਲ ਵਿਚ ਇਲਾਜ ਵਾਸਤੇ ਆਉਣਾ ਚਾਹੀਦਾ ਹੈ ।

Leave a Reply

Your email address will not be published. Required fields are marked *