ਬਿਹਾਰ ਦੇ ਭਾਗਲਪੁਰ ਤੋਂ ਇਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਕਿ ਇੱਕ ਲੜਕੀ ਦੇ ਸਹੁਰੇ ਪਰਿਵਾਰ ਨੇ ਉਸ ਲੜਕੀ ਦਾ ਵਿਆਹ ਉਸ ਦੇ ਭਰਾ ਨਾਲ ਹੀ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦਾ ਵਿਆਹ ਸਤਾਰਾਂ ਮਈ ਨੂੰ ਉਸ ਦੇ ਨੇੜਲੇ ਪਿੰਡ ਵਿਚ ਰਹਿੰਦੇ ਇਕ ਕਿਸਾਨ ਵਿਅਕਤੀ ਨਾਲ ਹੋਇਆ ਸੀ।ਕੁਝ ਦਿਨ ਬਾਅਦ ਉਸ ਦਾ ਭਰਾ ਉਸ ਨੂੰ ਲੈਣ ਲਈ ਉਸ ਦੇ ਘਰ ਪਹੁੰਚਿਆ ਤਾਂ ਉੱਥੇ ਉਸ ਲੜਕੀ ਨੇ ਆਪਣੇ ਭਰਾ ਨੂੰ ਨਾਸ਼ਤਾ ਪਾਣੀ ਕਰਵਾਇਆ। ਜਿਸਤੋਂ ਬਾਅਦ ਉਨ੍ਹਾਂ ਨੇ ਕਮਰਾ ਬੰਦ ਕਰ ਲਿਆ ਜਿਸ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਦੋਨਾਂ ਨੂੰ ਅਪਤੀਜਨਕ ਹਾਲਤ ਵਿੱਚ ਫੜਿਆ ਹੈ ਅਤੇ ਤਸਵੀਰਾਂ ਵੀ ਖਿੱਚੀਆਂ ਹਨ।
ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਤੋਂ ਸਵਾਲ ਜਵਾਬ ਵੀ ਕੀਤੇ ਗਏ ਪਰ ਇਨ੍ਹਾਂ ਕੋਲ ਕਿਸੇ ਵੀ ਸਵਾਲ ਦਾ ਕੋਈ ਜਵਾਬ ਨਹੀਂ ਸੀ। ਜਿਸ ਲਈ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਲੜਕੀ ਦੇ ਭਰਾ ਨੂੰ ਕਿਹਾ ਗਿਆ ਕਿ ਉਹ ਆਪਣੀ ਭੈਣ ਨਾਲ ਵਿਆਹ ਕਰੇ ਅਤੇ ਉਸ ਦੀ ਮਾਂਗ ਵਿੱਚ ਸੰਧੂਰ ਭਰੇ। ਜਿਸ ਤੋਂ ਬਾਅਦ ਕੇ ਲੜਕੇ ਨੇ ਮਨਾਂ ਵੀ ਕੀਤਾ ਪਰ ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਹ ਅਜਿਹਾ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰ ਨਹੀਂ ਜਾਣ ਦੇਣਗੇ । ਹੁਣ ਇਹ ਖਬਰ ਸਾਹਮਣੇ ਆ ਰਹੀ ਹੈ
ਕਿ ਲੜਕੇ ਨੇ ਆਪਣੀ ਭੈਣ ਦੀ ਮਾਂਗ ਵਿੱਚ ਸੰਧੂਰ ਭਰ ਦਿੱਤਾ ਜਿਸ ਤੋਂ ਬਾਅਦ ਕਿ ਉਹ ਦੋਨੋਂ ਆਪਣੇ ਘਰ ਆ ਗਏ। ਸੋ ਇਹ ਇਕ ਬਹੁਤ ਹੀ ਸ਼ਰਮਸਾਰ ਕਰਨ ਵਾਲਾ ਮਾਮਲਾ ਹੈ ਜਿੱਥੇ ਕਿ ਭੈਣ ਅਤੇ ਭਰਾ ਦੇ ਰਿਸ਼ਤੇ ਨੂੰ ਤਾਰ ਤਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਵੱਲੋਂ ਹਰ ਇੱਕ ਰਿਸ਼ਤੇ ਦੀ ਮਰਿਆਦਾ ਨੂੰ ਲੰਘਾਇਆ ਜਾ ਰਿਹਾ ਹੈ ਅਤੇ ਅੱਜਕੱਲ੍ਹ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਵਿਚ ਕੇ ਰਿਸ਼ਤੇ ਤਾਰ ਤਾਰ ਹੁੰਦੇ ਹਨ।
ਸੋ ਜ਼ਿਸ ਤਰੀਕੇ ਦੀਆਂ ਅੱਜਕੱਲ੍ਹ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ ਉਨ੍ਹਾਂ ਨੂੰ ਦੇਖਦੇ ਹੋਏ ਲਗਦਾ ਹੈ ਕਿ ਆਉਣ ਵਾਲਾ ਸਮਾਂ ਇਸ ਤੋਂ ਵੀ ਭਿਅੰਕਰ ਹੋਵੇਗਾ ਜੋ ਕਿ ਲੋਕਾਂ ਲਈ ਬਹੁਤ ਹੀ ਖ਼ਤਰਨਾਕ ਸਾਬਤ ਹੋ ਸਕਦਾ ਹੈ।