ਕੂੜੇ ਦੇ ਢੇਰ ਵਿੱਚੋਂ ਅਜਿਹਾ ਕੀ ਮਿਲਿਆ ਕੇ ਉੱਡ ਗਏ ਸਭ ਦੇ ਹੋਸ਼

Viral Khabar

ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਮੁੱਦੇ ਗਰਮਾਏ ਹੋਏ ਹਨ, ਪਰ ਫਿਰ ਵੀ ਇਨ੍ਹਾਂ ਉੱਤੇ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ। ਭਾਵੇਂ ਕਿ ਸਿੱਖ ਸੰਗਤਾਂ ਹਰ ਸਮੇਂ ਇਨਸਾਫ ਦੀ ਮੰਗ ਕਰਦੀਆਂ ਹਨ ਅਤੇ ਕਿਹਾ ਜਾਂਦਾ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜ ਕੇ ਸਜ਼ਾ ਦਿੱਤੀ ਜਾਵੇ। ਪਰ ਅਜੇ ਤਕ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਅਤੇ ਹੁਣ ਨਵੇਂ ਬੇਅਦਬੀ ਮਾਮਲੇ ਵੀ ਸਾਹਮਣੇ ਆਉਣ ਲੱਗੇ। ਹਨ ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇੱਕ ਨਹਿਰ ਦੇ ਕੰਢੇ ਤੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਅਤੇ ਗੁਰੂ ਸਾਹਿਬਾਨਾਂ ਦੀਆਂ ਤਸਵੀਰਾਂ ਦੀ ਬੇਅਦਬੀ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਬਜ਼ੁਰਗ ਸੈਰ ਕਰਨ ਲਈ ਆਇਆ ਸੀ, ਜਿਸ ਨੇ ਦੇਖਿਆ ਕਿ ਇੱਥੇ ਗੁਟਕਾ ਸਾਹਿਬ ਕੂੜੇ ਵਿੱਚ ਸੁੱਟੇ ਹੋਏ ਸੀ। ਜਿਸ ਤੋਂ ਬਾਅਦ ਉਸ ਬਜ਼ੁਰਗ ਨੇ ਇਨ੍ਹਾਂ ਗੁਟਕਾ ਸਾਹਿਬ ਨੂੰ ਚੁੱਕਿਆ ਅਤੇ ਹੋਰਨਾਂ ਲੋਕਾਂ ਨੂੰ ਵੀ ਇਸ ਦੀ ਸੂਚਨਾ ਦਿੱਤੀ। ਜਿਸ ਉਬਾਲ ਕੇ ਇਹ ਮੁੱਦਾ ਗਰਮਾ ਗਿਆ ਅਤੇ ਮੀਡੀਆ ਵੱਲੋਂ ਵੀ ਇਸ ਘਟਨਾ ਨੂੰ ਦਿਖਾਇਆ ਜਾ ਰਿਹਾ ਹੈ। ਇੱਥੇ ਕੁਝ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਵੀ ਪਹੁੰਚੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਇਹ ਘਟੀਆ ਕੰਮ ਕੀਤਾ ਹੈ।

ਪਰ ਜੇਕਰ ਦੇਖਿਆ ਜਾਵੇ ਤਾਂ ਲੰਬੇ ਸਮੇਂ ਤੋਂ ਬੇਅਦਬੀ ਮਾਮਲੇ ਲਟਕੇ ਹੋਏ ਹਨ ,ਉਨ੍ਹਾਂ ਵਿੱਚ ਕੋਈ ਵੀ ਸੁਣਵਾਈ ਨਹੀਂ ਹੋ ਰਹੀ। ਵੱਡੇ ਪੱਧਰ ਉੱਤੇ ਸਿੱਖ ਸੰਗਤਾਂ ਵੱਲੋਂ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਗਈ ,ਪਰ ਫਿਰ ਵੀ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕੀ। ਲਗਾਤਾਰ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਸ ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਦਾ ਬਹੁਤ ਵੱਡਾ ਹੱਥ ਹੈ।

Leave a Reply

Your email address will not be published. Required fields are marked *