ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰਨ ਤੋਂ ਪਹਿਲਾਂ ਐੱਸ ਆਈ ਟੀ ਨੂੰ ਲੱਗਾ ਇਹ ਵੱਡਾ ਝਟਕਾ,ਹੁਣ ਕਿੰਜ ਮਿਲੇਗਾ ਬੇਅਦਬੀ ਮਾਮਲੇ ਵਿਚ ਇਨਸਾਫ

Viral Khabar

ਪੰਜਾਬ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਅਕਸਰ ਹੀ ਚਰਚਾ ਹੁੰਦੀ ਰਹਿੰਦੀ ਹੈ। ਬਹੁਤ ਸਾਰੀਆਂ ਸਿੱਖ ਸੰਗਤਾਂ ਵਲੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਇਨਸਾਫ ਦੀ ਮੰਗ ਕੀਤੀ ਜਾਂਦੀ ਹੈ, ਪਰ ਅਜੇ ਤੱਕ ਵੀ ਇਸ ਮਾਮਲੇ ਵਿੱਚ ਕੋਈ ਇਨਸਾਫ ਨਹੀਂ ਮਿਲ ਸਕਿਆ। ਭਾਵੇਂ ਕਿ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪਰ ਫਿਰ ਵੀ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਜੋ ਇਸ ਬੇਅਦਬੀ ਮਾਮਲਿਆਂ ਤੇ ਅਸਲੀ ਦੋਸ਼ੀ ਹਨ ਉਹ ਅਜੇ ਤਕ ਬਚੇ ਹੋਏ ਹਨ।ਕਿਉਂਕਿ ਪੁਲਸ ਵਾਲਿਆਂ ਨੇ ਸਿਰਫ ਮੋਹਰਿਆ ਨੂੰ ਹੀ ਗ੍ਰਿਫਤਾਰ ਕੀਤਾ ਹੈ, ਪਰ ਜੋ ਇਸ ਖੇਡ ਨੂੰ ਖੇਡ ਰਹੇ ਸੀ ਉਹ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ।ਬੇਅਦਬੀ ਮਾਮਲਿਆਂ ਵਿੱਚ ਫ਼ੈਸਲਾ ਕਰਨ ਲਈ ਜੋ ਪਹਿਲਾਂ ਸਿਟ ਬਣਾਈ

ਗਈ ਸੀ, ਉਸ ਵਿੱਚ ਕੁੰਵਰ ਵਿਜੈ ਪ੍ਰਤਾਪ ਵੀ ਸ਼ਾਮਿਲ ਸਨ। ਜਿਸ ਵਿਚ ਉਨ੍ਹਾਂ ਨੇ ਇਕ ਰਿਪੋਰਟ ਜਾਰੀ ਕੀਤੀ ਸੀ ਅਤੇ ਉਸ ਰਿਪੋਰਟ ਪੇਚਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਵੀ ਸ਼ਾਮਲ ਸੀ। ਪਰ ਹਾਈ ਕੋਰਟ ਨੇ ਇਸ ਐਸਆਈਟੀ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ। ਉਸ ਤੋਂ ਬਾਅਦ ਸਿੱਖ ਸੰਗਤਾਂ ਨੇ ਦੁਬਾਰਾ ਕਾਂਗਰਸ ਸਰਕਾਰ ਉਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਅਤੇ ਇਹ ਇਲਜ਼ਾਮ ਕਾਂਗਰਸ ਪਾਰਟੀ ਉੱਤੇ ਲੱਗੇ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਚਾਉਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਇੱਕੋ.

ਥਾਲੀ ਦੇ ਚੱਟੇ ਵੱਟੇ ਹਨ। ਸੋ ਦਬਾਅ ਵਿੱਚ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇੱਕ ਹੋਰ ਸਿੱਟ ਦਾ ਗਠਨ ਕੀਤਾ ਗਿਆ ਅਤੇ ਹੁਣ ਮਾਮਲਾ ਇਹ ਸਾਹਮਣੇ ਆ ਰਿਹਾ ਹੈ ਕਿ ਇਸ ਸਿਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰਨੀ ਸੀ, ਪਰ ਉਸ ਤੋਂ ਪਹਿਲਾਂ ਹੀ ਇਸ ਸਿਟ ਤੇ ਇੱਕ ਮੈਂਬਰ ਵਿਜੇ ਸਿੰਗਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਵਿਜੇ ਸਿੰਗਲਾ ਨੇ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਤੋਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਅਸਲ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਕਿ ਵਿਜੈ ਸਿੰਗਲਾ ਵੱਲੋਂ ਇਹ ਫ਼ੈਸਲਾ ਕਿਉਂ ਲਿਆ ਗਿਆ ਹੈ, ਪਰ ਆਉਣ ਵਾਲੇ ਸਮੇਂ ਵਿੱਚ ਹੋ ਸਕਦਾ ਹੈ ਕਿ ਉਹ ਆਪਣੇ ਇਸ ਫੈਸਲੇ ਉਤੇ ਸਫਾਈ ਜ਼ਰੂਰ ਦੇਣ।

Leave a Reply

Your email address will not be published. Required fields are marked *