ਬਿਜਲੀ ਮੁਲਾਜ਼ਮਾਂ ਨੂੰ ਚਾਹ ਪਾਣੀ ਪਿਲਾਉਣਾ ਕਿਸਾਨ ਨੂੰ ਪਿਆ ਭਾਰੀ ,ਬੰਦੀ ਬਣਾਉਣ ਦੇ ਲਾਏ ਦੋਸ਼

Viral Khabar

ਤਰਨਤਾਰਨ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇਕ ਪਿੰਡ ਵਿਚ ਤਾਰਾ ਠੀਕ ਕਰਨਾ ਆਏ ਬਿਜਲੀ ਬੋਰਡ ਦੇ ਅਧਿਕਾਰੀਆਂ ਨੇ ਪਿੰਡ ਦੇ ਇੱਕ ਪਰਿਵਾਰ ਉੱਤੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਸੀ।ਪਰ ਦੂਜੇ ਪਾਸੇ ਪਰਿਵਾਰ ਉੱਤੇ ਇਹ ਇਲਜ਼ਾਮ ਲੱਗਿਆ ਹੈ ਉਨ੍ਹਾਂ ਦਾ ਦੱਸਣਾ ਹੈ ਕਿ ਬਿਜਲੀ ਬੋਰਡ ਦੇ ਅਧਿਕਾਰੀ ਉਨ੍ਹਾਂ ਦੇ ਖੇਤਾਂ ਦੀਆਂ ਤਾਰਾਂ ਠੀਕ ਕਰਨ ਲਈ ਆਏ ਸੀ।ਇਸੇ ਦੌਰਾਨ ਉਨ੍ਹਾਂ ਨੇ ਉਨ੍ਹਾਂ ਨੂੰ ਘਰ ਵਿਚ ਬੁਲਾ ਕੇ ਚਾਹ ਪਾਣੀ ਪਿਲਾਇਆ।ਪਰ ਇਸ ਤੋਂ ਇਲਾਵਾ ਬੰਦੀ ਬਣਾਉਣ ਵਾਲੀ ਕੋਈ ਵੀ ਗੱਲ ਨਹੀਂ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਉਨ੍ਹਾਂ ਦੀ ਕੋਈ ਵੀ ਆਪਸੀ ਰੰਜਿਸ਼ ਨਹੀਂ ਹੈ

ਅਤੇ ਨਾ ਹੀ ਉਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ ਸੀ।ਸੋ ਇਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਤੇ ਝੂਠਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ ਬਿਜਲੀ ਬੋਰਡ ਦੇ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਪਿੰਡ ਦੇ ਉਸ ਪਰਿਵਾਰ ਨੇ ਇਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ। ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪਰਿਵਾਰ ਇਨ੍ਹਾਂ ਨੂੰ ਅਰਥ ਵਾਸਤੇ ਚੌਥੀ ਲਾਈਨ ਪਾਉਣ ਲਈ ਕਹਿ ਰਿਹਾ ਸੀ,ਪਰ ਉਸ ਸਮੇਂ ਉਨ੍ਹਾਂ ਕੋਲ ਪ੍ਰਬੰਧ ਨਹੀਂ ਸੀ।ਜਿਸ ਕਾਰਨ ਉਨ੍ਹਾਂ ਨੇ ਕਾਫ਼ੀ ਸਮਾਂ ਇਨ੍ਹਾਂ ਨੂੰ ਉੱਤੇ ਬਿਠਾ ਕੇ ਰੱਖਿਆ ਅਤੇ ਕਿਹਾ ਕਿ ਜਦੋਂ ਤੱਕ ਇਨ੍ਹਾਂ

ਦੇ ਉੱਚ ਅਧਿਕਾਰੀ ਨਹੀਂ ਉਹ ਆ ਜਾਂਦੇ,ਉਸ ਸਮੇਂ ਤੱਕ ਇਹ ਇਨ੍ਹਾਂ ਨੂੰ ਜਾਣ ਨਹੀਂ ਦੇਣਗੇ। ਬਾਅਦ ਵਿੱਚ ਉੱਥੇ ਉੱਚ ਅਧਿਕਾਰੀ ਵੀ ਪਹੁੰਚੇ ਅਤੇ ਪੁਲਸ ਮੁਲਾਜ਼ਮ ਵੀ ਪਹੁੰਚੇ ।ਜਿਸ ਤੋਂ ਬਾਅਦ ਇਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸ ਪਰਿਵਾਰ ਵੱਲੋਂ ਇਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਸੀ।ਸੋ ਹੁਣ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿਚ ਕੌਣ ਸੱਚ ਬੋਲ ਰਿਹਾ ਹੈ।ਪੁਲਿਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *