ਮੌਸਮ ਵਿਭਾਗ ਵੱਲੋਂ ਦਿੱਤੀ ਗਈ ਇਹ ਸਖ਼ਤ ਚੇਤਾਵਨੀ,ਆਉਣ ਵਾਲੇ ਦਿਨਾਂ ਵਿੱਚ ਹੋ ਸਕਦੀ ਹੈ ਭਾਰੀ ਬਾਰਿਸ਼

Viral Khabar

ਭਖ਼ਦੀ ਗਰਮੀ ਕਾਰਨ ਲੋਕਾਂ ਦਾ ਹਾਲ ਬੇਹਾਲ ਹੋ ਚੁੱਕਿਆ ਹੈ,ਜਿਸ ਕਾਰਨ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਤੋਂ ਇਲਾਵਾ ਅੱਜਕੱਲ੍ਹ ਖੇਤਾਂ ਵਿਚ ਝੋਨੇ ਦੀ ਬਿਜਾਈ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਇਸ ਤਪਦੀ ਗਰਮੀ ਨੇ ਪ੍ਰੇਸ਼ਾਨ ਕਰ ਰੱਖਿਆ ਹੈ। ਇਸ ਤੋਂ ਇਲਾਵਾ ਬਿਜਲੀ ਦੇ ਕੱਟ ਲਗਾਤਾਰ ਲੱਗ ਰਹੇ ਹਨ,ਜਿਸ ਕਾਰਨ ਖੇਤਾਂ ਵਿੱਚ ਪਾਣੀ ਦੀ ਕਮੀ ਪੂਰੀ ਨਹੀਂ ਹੋ ਰਹੀ ਅਤੇ ਝੋਨੇ ਦੀ ਬਿਜਾਈ ਵਿੱਚ ਦੇਰੀ ਹੋ ਰਹੀ ਹੈ।ਜਿਸ ਕਾਰਨ ਬਹੁਤ ਸਾਰੇ ਕਿਸਾਨ ਪ੍ਰੇਸ਼ਾਨ ਹਨ ਅਤੇ ਰੱਬ ਅੱਗੇ ਅਰਦਾਸ ਕਰ ਰਹੇ ਹਨ ਕਿ ਉਹ ਰਹਿਮਤ ਕਰੇ ਤਾਂ ਜੋ ਮੀਂਹ ਕਾਰਨ ਉਨ੍ਹਾਂ ਦੇ ਖੇਤਾਂ ਵਿਚ ਪਾਣੀ ਦੀ ਕਮੀ

ਪੂਰੀ ਹੋ ਸਕੇ ਪਰ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਇਹ ਅਰਦਾਸ ਰੱਬ ਵੱਲੋਂ ਸੁਣ ਲਈ ਜਾਵੇਗੀ।ਕਿਉਂਕਿ ਮੌਸਮ ਵਿਭਾਗ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਜਦੋਂ ਪੰਜਾਬ ਵਿਚ ਮੀਂਹ ਪਵੇਗਾ ਤਾਂ ਉਸ ਸਮੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੇਗੀ ਹੀ ਅਤੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵੀ ਕਮੀ ਆਵੇਗੀ।ਕਿਉਂਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਲੋਕ ਗਰਮੀ ਨਾਲ ਬੇਹਾਲ ਹੋ ਰਹੇ ਹਨ ਅਤੇ ਮੀਂਹ ਦੀ ਉਡੀਕ ਕਰ ਰਹੇ ਹਨ ਤਾਂ ਜੋ ਤਾਪਮਾਨ

ਥੋੜ੍ਹਾ ਹੇਠਾਂ ਜਾਵੇ ਅਤੇ ਉਨ੍ਹਾਂ ਨੂੰ ਥੋੜ੍ਹੀ ਸ਼ਾਂਤੀ ਮਿਲੇ ਪਰ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਲੋਕਾਂ ਦਾ ਹਾਲ ਠੀਕ ਹੋਣ ਵਾਲਾ ਹੈ।ਭਾਵ ਕਿ ਪੰਜਾਬ ਵਿੱਚ ਮੀਂਹ ਪੈਣ ਵਾਲਾ ਹੈ ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ।ਕਿਉਂਕਿ ਅਜਿਹਾ ਹੋਣ ਤੋਂ ਬਾਅਦ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ।ਕਿਉਂਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਬਿਜਲੀ ਦੇ ਵੀ ਬਹੁਤ ਵੱਡੇ ਕੱਟ ਲੱਗ ਰਹੇ ਹਨ,ਜਿਸ ਕਾਰਨ ਖੇਤਾਂ ਵਿੱਚ ਬਿਜਲੀ ਨਹੀਂ ਪਹੁੰਚ ਰਹੀ ਅਤੇ ਖੇਤਾਂ ਵਿੱਚ ਪਾਣੀ ਦੀ ਬਹੁਤ ਜ਼ਿਆਦਾ ਕਮੀ ਹੋ ਚੁੱਕੀ ਹੈ। ਜੇਕਰ ਆਉਣ ਵਾਲੇ ਦਿਨਾਂ ਵਿਚ ਮੀਂਹ ਪਵੇਗਾ ਤਾਂ ਇਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ।

Leave a Reply

Your email address will not be published. Required fields are marked *