ਪੰਜਾਬ ਵਿੱਚ ਜਿਸ ਪਾਸੇ ਵੀ ਨਿਗ੍ਹਾ ਮਾਰੀਏ ਚਾਰੇ ਪਾਸੇ ਲੋਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹੈ।ਪੰਜਾਬ ਵਿਚ ਅਧਿਆਪਕ,ਕਿਸਾਨ ,ਮਜ਼ਦੂਰ, ਟਰੱਕ ਯੂਨੀਅਨਾਂ,ਸਰਕਾਰੀ ਬੱਸਾਂ ਵਾਲੇ,ਸਫਾਈ ਕਰਮਚਾਰੀ,ਬਿਜਲੀ ਤੋਂ ਪਰੇਸ਼ਾਨ ਲੋਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਇਸ ਤੋਂ ਇਲਾਵਾ ਹੁਣ ਪਾਣੀ ਦੀ ਕਿੱਲਤ ਵੀ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੀ ਹੈ।ਇਸ ਲਈ ਹੁਸ਼ਿਆਰਪੁਰ ਤੋਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਥੇ ਕਿ ਰਹੀਮਪੁਰ ਚੌਕ ਦੇ ਵਿਚ ਲੋਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਹੱਥਾਂ ਵਿਚ ਬਾਲਟੀਆਂ ਚੁੱਕ ਰੱਖੀਆਂ ਹਨ ਅਤੇ ਉਨ੍ਹਾਂ ਨੂੰ ਖੜਕਾ ਕੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ
ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਧਰਨੇ ਤੇ ਬੈਠੇ ਹੋਏ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜੋ ਵਾਅਦੇ ਉਨ੍ਹਾਂ ਨਾਲ ਕੀਤੇ ਗਏ ਸੀ, ਉਨ੍ਹਾਂ ਨੂੰ ਨਿਭਾਇਆ ਨਹੀਂ ਗਿਆ। ਜਿਸ ਕਾਰਨ ਅੱਜਕੱਲ੍ਹ ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹਨ।ਇਨ੍ਹਾਂ ਲੋਕਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਇਨ੍ਹਾਂ ਦੇ ਘਰਾਂ ਵਿਚ ਪਾਣੀ ਦੀ ਇੱਕ ਬੂੰਦ ਤੱਕ ਨਹੀਂ ਆਈ,ਜਿਸ ਕਾਰਨ ਇਹ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ। ਜਿਸ ਕਾਰਨ ਪਰੇਸ਼ਾਨ ਹੋਣ ਤੋਂ ਬਾਅਦ ਇਨ੍ਹਾਂ ਨੇ ਕੈਪਟਨ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਆਪਣੀ
ਸਮੱਸਿਆ ਦਾ ਹੱਲ ਕੱਢਣ ਲਈ ਕਿਹਾ।ਇਨ੍ਹਾਂ ਲੋਕਾਂ ਨੇ ਕਿਹਾ ਕਿ ਜਦੋਂ ਤਕ ਇਨ੍ਹਾਂ ਦੀ ਪ੍ਰੇਸ਼ਾਨੀ ਹੱਲ ਨਹੀਂ ਹੋ ਜਾਂਦੀ,ਉਸ ਸਮੇਂ ਤੱਕ ਇਹ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ। ਸੋ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਬੁਰੇ ਹੋ ਚੁੱਕੇ ਹਨ,ਕਿਉਂਕਿ ਪੰਜਾਬ ਵਿੱਚ ਹਰ ਵਰਗ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਆਪਣੀ ਸਮੱਸਿਆ ਦਾ ਹੱਲ ਮੰਗਿਆ ਜਾ ਰਿਹਾ ਹੈ।ਪਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੂੜ੍ਹੀ ਨੀਂਦ ਸੁੱਤੇ ਹੋਏ ਹਨ।ਉਨ੍ਹਾਂ ਵੱਲੋਂ ਕਿਸੇ ਦੀ ਗੱਲਬਾਤ ਨਹੀਂ ਸੁਣੀ ਜਾ ਰਹੀ ਹੈ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਤੇ ਕੋਈ ਬਿਆਨ ਦਿੱਤਾ ਜਾ ਰਿਹਾ ਹੈ।ਇਸੇ ਲਈ ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦਾ ਕੋਈ ਵੀ ਲੀਡਰ ਉਨ੍ਹਾਂ ਦੇ ਪਿੰਡਾਂ ਵਿਚ ਵੋਟਾਂ ਮੰਗਣ ਲਈ ਨਾ ਆਵੇ,ਨਹੀਂ ਤਾਂ ਅੰਜਾਮ ਬੁਰਾ ਹੋਵੇਗਾ।