ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਦਾ ਕਾਰਨ ਪ੍ਰੇਮ ਸੰਬੰਧ ਜਾਂ ਫਿਰ ਰਾਜਨੀਤਿਕ ਰੰਜਿਸ਼

Viral Khabar

ਪਿਛਲੇ ਦਿਨੀਂ ਗੁਰਦਾਸਪੁਰ ਦੇ ਬੱਲੜਵਾਲ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਸੀ,ਜਿਥੇ ਕਿ ਇਕ ਵਿਅਕਤੀ ਵੱਲੋਂ ਇੱਕ ਪਰਿਵਾਰ ਉੱਤੇ ਅੰਨ੍ਹੇਵਾਹ ਗੋ-ਲੀ-ਆਂ ਚਲਾਈਆਂ ਗਈਆਂ ਸੀ ਅਤੇ ਉਸ ਪਰਿਵਾਰ ਦੇ ਚਾਰ ਮੈਂਬਰ ਆਪਣੀ ਜਾਨ ਗਵਾ ਬੈਠੇ ਅਤੇ ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ।ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਘਟਨਾ ਤੋਂ ਤੁਰੰਤ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਤੋਂ ਬਿਆਨ ਲਏ ਗਏ ਸੀ ਉਸ ਸਮੇਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਇਕ ਲੜਕਾ ਲੜਕੀ ਦਾ ਮਾਮਲਾ ਹੈ, ਭਾਵ ਜਿਸ ਵਿਅਕਤੀ ਨੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਉਤੇ

 

ਗੋ-ਲੀ-ਆਂ ਚਲਾਈਆਂ ਹਨ।ਉਸ ਦੀ ਲੜਕੀ ਉਨ੍ਹਾਂ ਦੇ ਲੜਕੇ ਨਾਲ ਘਰੋਂ ਭੱਜ ਗਈ ਸੀ,ਜਿਸ ਕਾਰਨ ਲੜਕੀ ਦੇ ਪਿਓ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਆਪਣਾ ਗੁੱਸਾ ਲੜਕੇ ਦੇ ਪਰਿਵਾਰਕ ਮੈਂਬਰਾਂ ਉੱਤੇ ਕੱਟ ਦਿੱਤਾ ਅਤੇ ਜਦੋਂ ਉਹ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਸੀ ਤਾਂ ਉੱਥੇ ਜਾ ਕੇ ਉਨ੍ਹਾਂ ਉੱਤੇ ਗੋ-ਲੀ-ਆਂ ਚਲਾ ਦਿੱਤੀਆਂ ਜਿੱਥੇ ਦੋ ਦੀ ਮੌਤ ਤਾਂ ਮੌਕੇ ਤੇ ਹੋਈ ਅਤੇ ਦੋ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉੱਥੇ ਜਾ ਕੇ ਉਨ੍ਹਾਂ ਦੀ ਮੌਤ ਹੋਈ।ਪਰ ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਰਿਹਾ ਹੈ।ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆ ਰਿਹਾ ਹੈ ਉਨ੍ਹਾਂ ਦਾ

 

ਕਹਿਣਾ ਹੈ ਕਿ ਇਹ ਸਾਰੀ ਘਟਨਾ ਸਿਆਸੀ ਰੰਜਿਸ਼ ਨੂੰ ਲੈ ਕੇ ਹੋ ਰਹੀ ਹੈ ਅਤੇ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਵਿੱਚ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਲਈ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹਾਂ ਨੂੰ ਪੁਲਸ ਥਾਣੇ ਦੇ ਅੱਗੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅਸਲੀ ਦੋਸ਼ੀ ਨੂੰ ਫੜ ਕੇ ਉਸ ਦੇ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਜਾਵੇਗੀ।ਉਸ ਸਮੇਂ ਤਕ ਉਹ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਤਿੰਨ ਜਣਿਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।ਜਿਨ੍ਹਾਂ ਵਿਚੋਂ

ਦੋ ਨੂੰ ਉਹਨਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ,ਪਰ ਅਜੇ ਤੱਕ ਮੁੱਖ ਦੋਸ਼ੀ ਉਨ੍ਹਾਂ ਦੀ ਗ੍ਰਿਫਤ ਤੋਂ ਬਾਹਰ ਹੈ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *