ਹੁਣੇ ਹੁਣੇ ਏਅਰਪੋਰਟ ਤੋਂ ਆਈ ਅੱਤ ਦੀ ਵੱਡੀ ਮਾੜੀ ਖ਼ਬਰ ਜਲਦੀ ਦੇਖੋ

Uncategorized


ਏਅਰ ਇੰਡੀਆ ਦੇ ਇਕ 80 ਸਾਲਾ ਯਾਤਰੀ ਨੇ ਮੁੰਬਈ ਹਵਾਈ ਅੱਡੇ ‘ਤੇ ਵ੍ਹੀਲਚੇਅਰ ਦੀ ਬੇਨਤੀ ਕੀਤੀ ਪਰ ਵ੍ਹੀਲਚੇਅਰ ਦੀ ਭਾਰੀ ਮੰਗ ਕਾਰਨ ਇੰਤਜ਼ਾਰ ਕਰਨ ਲਈ ਕਹਿਣ ਤੋਂ ਬਾਅਦ ਉਸ ਵਿਅਕਤੀ ਨੇ ਪੈਦਲ ਚੱਲਣ ਦਾ ਫ਼ੈਸਲਾ ਕੀਤਾ ਤੇ ਇਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਡਿੱਗਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਘਟਨਾ 12 ਫਰਵਰੀ ਨੂੰ ਹਵਾਈ ਅੱਡੇ ‘ਤੇ ਵਾਪਰੀ ਜਦੋਂ ਯਾਤਰੀ ਨਿਊਯਾਰਕ ਤੋਂ ਏਅਰ ਇੰਡੀਆ ਦੀ ਉਡਾਣ ਤੋਂ ਉਤਰਿਆ। ਏਅਰਲਾਈਨ ਦੇ ਇਕ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਯਾਤਰੀ ਦੀ ਉਮਰ 80 ਸਾਲ ਤੋਂ ਵੱਧ ਸੀ। ਏਅਰ ਇੰਡੀਆ

ਨੇ ਸ਼ੁੱਕਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਵ੍ਹੀਲਚੇਅਰ ਦੀ ਭਾਰੀ ਮੰਗ ਕਾਰਨ ਉਸ ਨੇ ਯਾਤਰੀ ਨੂੰ ਏਅਰਲਾਈਨ ਸਟਾਫ਼ ਦੀ ਸਹਾਇਤਾ ਨਾਲ ਵ੍ਹੀਲਚੇਅਰ ਦੀ ਉਡੀਕ ਕਰਨ ਦੀ ਬੇਨਤੀ ਕੀਤੀ ਸੀ ਪਰ ਵਿਅਕਤੀ ਨੇ ਆਪਣੀ ਪਤਨੀ ਨਾਲ ਪੈਦਲ ਚੱਲਣ ਦਾ ਫੈਸਲਾ ਕੀਤਾ। ਡੀਜੀਸੀਏ ਨੇ ਇਸ ਸਬੰਧੀ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਨਿਊਯਾਰਕ ਤੋਂ ਮੁੰਬਈ ਲਈ ਉਡਾਣ ਭਰਨ ਵਾਲਾ ਸਾਡਾ ਇਕ ਯਾਤਰੀ ਆਪਣੀ ਪਤਨੀ ਨਾਲ ਇਮੀਗ੍ਰੇਸ਼ਨ ਪ੍ਰਕਿਰਿਆ ਪੂਰੀ ਕਰਦੇ ਸਮੇਂ ਬਿਮਾਰ ਹੋ ਗਿਆ। ਉਸ ਦੀ ਪਤਨੀ

ਵ੍ਹੀਲਚੇਅਰ ‘ਤੇ ਸੀ। ਏਅਰਲਾਈਨ ਨੇ ਕਿਹਾ ਕਿ ਯਾਤਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਹਵਾਈ ਅੱਡੇ ਦੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਏਅਰ ਇੰਡੀਆ ਦੇ ਅਨੁਸਾਰ, ਉਹ ਦੁਖੀ ਪਰਿਵਾਰਕ ਮੈਂਬਰਾਂ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾ ਰਹੀ ਹੈ। ਏਅਰਲਾਈਨ ਨੇ ਕਿਹਾ ਕਿ ਵ੍ਹੀਲਚੇਅਰ ਦੀ ਪ੍ਰੀ-ਬੁਕਿੰਗ ਕਰਨ ਵਾਲੇ ਸਾਰੇ ਯਾਤਰੀਆਂ ਨੂੰ ਵ੍ਹੀਲਚੇਅਰ ਸਹਾਇਤਾ ਪ੍ਰਦਾਨ ਕਰਨ ਬਾਰੇ ਉਹਨਾਂ ਦੀ ਸਪੱਸ਼ਟ ਨੀਤੀ ਹੈ। ਇਸ ਘਟਨਾ ‘ਤੇ ਮੁੰਬਈ ਹਵਾਈ ਅੱਡੇ ਦੇ ਸੰਚਾਲਕ ਐਮਆਈਏਐਲ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *