ਢਿੱਲੋਂ ਭਰਾਵਾਂ ਦੇ ਖ਼ੁ/ਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ I SHO ਨਵਦੀਪ ਸਿੰਘ ਨੂੰ ਮਿਲੀ ਜ਼ਮਾਨਤ

Uncategorized

ਜਲੰਧਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਮਾਮਲੇ ਨੂੰ ਲੈ ਕੇ ਥਾਣਾ ਸਦਰ ਦੇ ਇੰਚਾਰਜ ਨਵਦੀਪ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਇੰਸ. ਨਵਦੀਪ ਸਿੰਘ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 1 ਦਾ ਹੈ, ਜਿੱਥੇ ਨਵਦੀਪ ਸਿੰਘ ਨੂੰ ਇੰਚਾਰਜ ਸੀ। ਦਰਅਸਲ ਇਹ ਮਾਮਲਾ 16 ਅਗਸਤ 2023 ਦਾ ਹੈ, ਜਿਸ ਤਹਿਤ ਥਾਣਾ ਡਿਵੀਜ਼ਨ ਨੰ. 1 ’ਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋ ਧਿਰਾਂ ’ਚ ਤਕਰਾਰ ਹੋ ਗਿਆ ਸੀ। ਮਾਨਵਜੀਤ ਅਤੇ ਜਸ਼ਨਬੀਰ ਢਿੱਲੋਂ ਇਕ ਔਰਤ ਵੱਲੋਂ ਥਾਣਾ ਡਿਵੀਜ਼ਨ ਨੰ. 1 ’ਚ ਆਏ

ਸਨ। ਮਾਨਵਦੀਪ ਸਿੰਘ ਉੱਪਲ ਨੇ ਦੋਸ਼ ਲਾਇਆ ਸੀ ਕਿ ਪੁਲਸ ਨੇ ਮਾਨਵਜੀਤ ਸਿੰਘ ਢਿੱਲੋਂ ਦੀ ਥਾਣੇ ’ਚ ਕੁੱਟਮਾਰ ਕੀਤੀ ਹੈ ਅਤੇ ਉਸ ਦੀ ਪੱਗ ਉਤਾਰ ਦਿੱਤੀ ਹੈ। ਇਸ ਤੋਂ ਬਾਅਦ ਪੁਲਸ ਦੀ ਕਾਰਵਾਈ ਕਾਰਨ ਮਾਨਵਜੀਤ ਦੇ ਛੋਟੇ ਭਰਾ ਜਸ਼ਨਬੀਰ ਨੇ ਗੋਇੰਦਵਾਲ ਸਾਹਿਬ ਦੀ ਬਿਆਸ ਦਰਿਆ ’ਚ ਛਾਲ ਮਾਰ ਦਿੱਤੀ ਸੀ। ਉਸ ਨੂੰ ਬਚਾਉਣ ਲਈ ਮਾਨਵਜੀਤ ਨੇ ਛਾਲ ਮਾਰ ਦਿੱਤੀ ਸੀ। ਜਸ਼ਨਬੀਰ ਦੀ ਲਾਸ਼ 17 ਦਿਨਾਂ ਬਾਅਦ ਬਰਾਮਦ ਕੀਤੀ ਗਈ, ਜਦਕਿ ਮਾਨਵਜੀਤ ਦਾ ਫੋਨ ਕਰੀਬ 48 ਘੰਟਿਆਂ ਬਾਅਦ ਆਨ ਹੋਇਆ ਸੀ ਪਰ ਮਾਨਵਜੀਤ ਅੱਜ ਤੱਕ ਲਾਪਤਾ ਹੈ।

ਮਾਨਵਜੀਤ ਦਾ ਫੋਨ ਜਦ ਆਨ ਹੋਇਆ ਤਾਂ ਉਸ ਦੀ ਲੋਕੇਸ਼ਨ ਉਸ ਥਾਂ ਤੋਂ 5-6 ਕਿਲੋਮੀਟਰ ਦੂਰ ਸੀ, ਜਿੱਥੋਂ ਉਸ ਨੇ ਛਾਲ ਮਾਰੀ ਸੀ। ਇਸ ਪੂਰੇ ਮਾਮਲੇ ਨੂੰ ਲੈ ਕੇ ਪੁਲਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਏ. ਡੀ. ਸੀ. ਪੀ. 1 ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੋਸ਼ਾਂ ਤੋਂ ਬਿਲਕੁਲ ਵੱਖਰੀ ਹੈ। ਇਸ ਮਾਮਲੇ ’ਚ ਸਾਹਮਣੇ ਆਇਆ ਸੀ ਕਿ ਜਿਸ ਸਮੇਂ ਇਹ ਸਾਰੀ ਘਟਨਾ ਵਾਪਰੀ,

ਉਸ ਸਮੇਂ ਥਾਣਾ ਸਦਰ ਦੇ ਇੰਚਾਰਜ ਨਵਦੀਪ ਸਿੰਘ ਉੱਥੇ ਮੌਜੂਦ ਨਹੀਂ ਸਨ। ਰਿਪੋਰਟ ’ਚ ਕਿਹਾ ਗਿਆ ਹੈ ਕਿ ਮਾਨਵਜੀਤ ਸਿੰਘ ਢਿੱਲੋਂ ’ਤੇ ਉਨ੍ਹਾਂ ‘ਤੇ ਤਸ਼ੱਦਦ ਕਰਨ ਅਤੇ ਉਸ ਦੀ ਪੱਗ ਉਤਾਰਨ ਦੇ ਦੋਸ਼ਾਂ ਸਬੰਧੀ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਪੁਲਸ ਵੱਲੋਂ ਕੀਤੀ ਪੜਤਾਲ ’ਚ ਮੌਕੇ ’ਤੇ ਮੌਜੂਦ ਗਵਾਹਾਂ ਨੇ ਆਪਣੇ ਬਿਆਨਾਂ ’ਚ ਕਿਹਾ ਹੈ ਕਿ ਮਾਨਵਜੀਤ ਸਿੰਘ ਨੇ ਆਪਣੀ ਪੱਗ ਖ਼ੁਦ ਉਤਾਰੀ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *