ਕੈਨੇਡਾ-ਭਾਰਤ ਵਿਚਾਲੇ ਚੱਲ ਰਹੇ ਤਣਾਅ ਕਾਰਨ ਭਾਰਤੀ ਵਿਦਿਆਰਥੀਆਂ ਨੂੰ ਵੀ ਇਸ ਗੱਲ ਦਾ ਖ਼ਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਕੈਨੇਡਾ ਅਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਦੁਚਿੱਤੀ ’ਚ ਪੈ ਗਏ ਹਨ, ਜਿਸ ਨੂੰ ਲੈ ਕੇ ਉਹ ਇਸ ਤਣਾਅ ਦੀ ਸਥਿਤੀ ਨੂੰ ਵੇਖਦੇ ਹੋਏ ਟਰੈਵਲ ਕਾਰੋਬਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟ ਕੇ ਜਾਣਕਾਰੀ ਹਾਸਲ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਇਸ ਤਣਾਅ ਨੂੰ ਲੈ ਕੇ ਟਰੈਵਲ ਇੰਡਸਟਰੀ ਵੀ ਸੰਕਟ ’ਚ ਵਿਖਾਈ ਦੇ ਰਹੀ ਹੈ।
ਜੇ ਵੇਖਿਆ ਜਾਵੇ ਤਾਂ ਪੰਜਾਬ ਦੇ ਵਿਦਿਆਰਥੀਆਂ ਨੂੰ ਵਿਦੇਸ਼ ’ਚ ਜਾ ਕੇ ਪੜ੍ਹਾਈ ਕਰਨ ਦਾ ਕਾਫ਼ੀ ਕ੍ਰੇਜ਼ ਹੈ ਅਤੇ ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ’ਚ ਵਿਦਿਆਰਥੀ ਕੈਨੇਡਾ ’ਚ ਪੜ੍ਹਾਈ ਦੇ ਤੌਰ ’ਤੇ ਜਾਣ ਲਈ ਆਪਣੀ ਅਰਜ਼ੀ ਦਿੰਦੇ ਹਨ। ਵਿਦਿਆਰਥੀਆਂ ’ਚ ਵਿਦੇਸ਼ਾਂ ’ਚ ਜਾ ਕੇ ਪੜ੍ਹਾਈ ਕਰਨ ਦੇ ਉਤਸ਼ਾਹ ਦੇ ਮੱਦੇਨਜ਼ਰ ਪੰਜਾਬ ’ਚ ਟਰੈਵਲ ਇੰਡਸਟਰੀ ਵੀ ਕਾਫ਼ੀ ਗਿਣਤੀ ਹੈ। ਜੇ ਪੰਜਾਬ ’ਚ ਹੀ ਵੇਖਿਆ ਜਾਵੇ ਤਾਂ ਹਰ ਸਾਲ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕਰੋੜਾਂ ਰੁਪਏ ਦਾ ਕਾਰੋਬਾਰ ਹੁੰਦਾ ਹੈ
ਜਿਸ ਨੂੰ ਲੈ ਕੇ ਪੰਜਾਬ ਦੇ ਕਈ ਟਰੈਵਲ ਕਾਰੋਬਾਰੀਆਂ ਨੇ ਤਾਂ ਕੈਨੇਡਾ ’ਚ ਆਪਣੇ ਕਾਲਜ ਹੀ ਖ਼ਰੀਦ ਕੇ ਆਪਣੇ ਦਫ਼ਤਰ ਭਾਰਤ ਅਤੇ ਕੈਨੇਡਾ ’ਚ ਖੋਲ੍ਹ ਲਏ ਹਨ। ਜੇ ਕਈ ਵਿਦਿਆਰਥੀ ਇਨ੍ਹਾਂ ਟਰੈਵਲ ਕਾਰੋਬਾਰੀਆਂ ਦੇ ਦਫ਼ਤਰ ਵਿਚ ਕੈਨੇਡਾ ਪੜ੍ਹਾਈ ਲਈ ਆਪਣੀ ਅਰਜ਼ੀ ਦਾਖ਼ਲ ਕਰਦਾ ਹੈ ਤਾਂ ਉਕਤ ਟਰੈਵਲ ਕਾਰੋਬਾਰੀ ਉਨ੍ਹਾਂ ਨੂੰ ਆਪਣੇ ਹੀ ਪ੍ਰਾਈਵੇਟ ਕਾਲਜਾਂ ’ਚ ਦਾਖਲਾਂ ਦਿਵਾ ਕੇ ਆਪਣੀਆਂ ਜੇਬਾਂ ਗਰਮ ਕਰ ਲੈਂਦੇ ਹਨ। ਦਰਅਸਲ, ਪੰਜਾਬ ਤੋਂ ਵਿਦੇਸ਼ ਵਿਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਕੈਨੇਡਾ ਨੂੰ ਤਰਜੀਹ ਦਿੰਦੇ ਹਨ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ