ਮਿੰਟਾਂ ਚ ਉੱਜੜ ਗਏ ਤਿੰਨ ਘਰ! ਜਵਾਨ ਪੁੱਤਾਂ ਦੀਆਂ ਲਾਸ਼ਾਂ ਦੇਖ ਫੁੱਟ ਫੁੱਟ ਰੋਏ ਮਾਪੇ

Uncategorized

ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਨੇੜੇ ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੈ। ਜ਼ਖਮੀ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ ਹੈ। ਜਿੱਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸੇ ਥਾਂ ‘ਤੇ ਵਾਪਰਿਆ ਹੈ, ਜਿੱਥੇ ਕੱਲ੍ਹ ਸਵੇਰੇ ਇੱਕ ਟਰੱਕ ਦੇ ਦਰੱਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਤ ਹੋ ਗਈ ਸੀ।

ਜਾਣਕਾਰੀ ਅਨੁਸਾਰ ਵੈਗਨਾਰ ਕਾਰ ਵਿੱਚ 3 ਲੋਕ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਗੱਡੀ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਦੁਰਘਟਨਾ ਤੋਂ ਬਾਅਦ ਗੱਡੀ ‘ਚ ਸਵਾਰ 2 ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਜਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿਤਾ।

ਦੱਸ ਦੇਈਏ ਕਿ ਇਹ ਹਾਦਸਾ ਉਸੇ ਥਾਂ ‘ਤੇ ਵਾਪਰਿਆ ਹੈ, ਜਿੱਥੇ ਕੱਲ੍ਹ ਸਵੇਰੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਟਰੱਕ ਚਾਲਕ ਦੀ ਮੌਤ ਹੋਈ ਸੀ। ਉਸ ਦੇ ਬਿਲਕੁਲ ਸਾਹਮਣੇ ਅੱਜ ਇਕ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਜਿਸ ਵਿੱਚ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਜਸਕਰਨ ਕੰਬੋਜ ਪਿੰਡ ਜੰਡਵਾਲਾ ਭੀਮੇ ਸ਼ਾਹ ਦਾ ਵਸਨੀਕ ਦੱਸਿਆ ਜਾਂਦਾ ਹੈ ਅਤੇ ਦੂਜਾ ਗੁਰਪ੍ਰੀਤ ਕੰਬੋਜ ਪਿੰਡ ਝੋਟਿਆਂਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *