ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਵੱਡਾ ਹਾ+ਦ+ਸਾ

Uncategorized

ਅੰਮ੍ਰਿਤਸਰ ਤੇ ਹਰੀਪੁਰਾ ਇਲਾਕੇ ‘ਚ ਤੇਜ਼ ਰਫ਼ਤਾਰ ਨਾਲ ਆ ਰਹੇ ਦੁੱਧ ਦੇ ਟੈਂਕਰ ਦੇ ਡਰਾਈਵਲ ਵਲੋਂ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਦਰੜਨ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਦੁੱਧ ਦੇ ਟੈਂਕਰ ਦੇ ਬ੍ਰੇਕ ਫੇਲ ਹੋਣ ਕਰਕੇ ਇਹ ਹਾਦਸਾ ਵਾਪਰਿਆ ਅਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਕੇ ਟੈਂਕਰ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਚਸ਼ਮਦੀਦ ਗਵਾਹਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇੱਥੋਂ ਤੇਜ਼ ਰਫ਼ਤਾਰ ਦੁੱਧ ਦਾ ਟੈਂਕਰ ਲੰਘ ਰਿਹਾ ਸੀ ਅਤੇ ਉੱਥੇ ਹੀ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ (ਜੋ ਕਿ ਏਸੀ ਰਿਪੇਅਰ ਦਾ ਕੰਮ ਕਰਦੇ ਹਨ) ਜਾ ਰਹੇ ਸੀ।ਉਨ੍ਹਾਂ ਨੂੰ ਦੁੱਧ ਦੇ ਟੈਂਕਰ ਦੇ ਡਰਾਈਵਰ ਨੇ ਟੱਕਰ ਮਾਰ ਦਿੱਤੀ, ਜਿਸ ਦੇ ਚਲਦਿਆਂ ਇੱਕ ਨੌਜਵਾਨ ਦੀਆਂ ਲੱਤਾਂ ਦੇ ਉੱਤੋਂ ਦੁੱਧ ਦਾ ਟੈਂਕਰ ਲੰਘ ਗਿਆ ਤੇ ਦੂਜੇ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਨ੍ਹਾਂ ਨੂੰ

ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅਸੀਂ ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੂਜੇ ਪਾਸੇ ਮੌਕੇ ‘ਤੇ ਪੁੱਜੇ ਥਾਣਾ ਇਸਲਾਮਾਬਾਦ ਅਤੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਦੁੱਧ ਦੇ ਟੈਂਕਰ ਦੀ ਬ੍ਰੇਕ ਫੇਲ ਹੋਣ ਕਰਕੇ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਦੇ ਚੱਲਦਿਆਂ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *