ਵਿਆਹ ਵਾਲੇ ਘਰ ਵਿੱਚ ਡਿੱਗੀ ਅਸਮਾਨੀ ਬਿਜਲੀ,ਹੋਇਆ ਭਾਰੀ ਨੁਕਸਾਨ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਥਾਵਾਂ ਉੱਤੇ ਮੌਸਮ ਖ਼ਰਾਬ ਹੋ ਚੁੱਕਿਆ ਹੈ ਭਾਵ ਮੀਂਹ ਦਾ ਮੌਸਮ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਵੀ ਹੋ ਰਿਹਾ ਹੈ। ਕਿਸਾਨਾਂ ਦੀਆਂ ਫ਼ਸਲਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਫਸਲਾਂ ਵੀ ਖਰਾਬ ਹੋ ਚੁੱਕੀਆਂ ਹਨ।ਪਰ ਹੁਣ ਇਕ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਗ਼ਰੀਬ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ

ਇੱਕ ਪਿੰਡ ਵਿੱਚ ਇੱਕ ਗ਼ਰੀਬ ਪਰਿਵਾਰ ਰਹਿੰਦਾ ਹੈ ਜਿਸ ਪਰਿਵਾਰ ਦੇ ਵਿਚ ਅਗਲੇ ਮਹੀਨੇ ਇਕ ਲੜਕੀ ਦਾ ਵਿਆਹ ਵੀ ਸੀ ਪਰ ਇਨ੍ਹਾਂ ਦੇ ਘਰ ਵਿੱਚ ਮੌਸਮ ਖ਼ਰਾਬ ਹੋਣ ਕਾਰਨ ਅਸਮਾਨੀ ਬਿਜਲੀ ਡਿੱਗ ਜਾਂਦੀ ਹੈ।ਜਿਸ ਤੋਂ ਬਾਅਦ ਘਰ ਵਿਚ ਅੱਗ ਲੱਗ ਜਾਂਦੀ ਹੈ ਅਤੇ ਘਰ ਵਿੱਚ ਜੋ ਵੀ ਸਾਮਾਨ ਵਿਆਹ ਵਾਸਤੇ ਖ਼ਰੀਦਿਆ ਗਿਆ ਸੀ ਉਹ ਸੜ ਕੇ ਸਵਾਹ ਹੋ ਜਾਂਦਾ ਹੈ। ਜਾਣਕਾਰੀ ਮੁਤਾਬਕ ਪਰਿਵਾਰ ਵੱਲੋਂ ਕਰਜ਼ਾ ਲੈ ਕੇ ਸਾਮਾਨ ਖ਼ਰੀਦਿਆ ਗਿਆ ਸੀ

ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਵੱਲੋਂ ਵਧੀਆ ਤਰੀਕੇ ਨਾਲ ਵਿਆਹ ਕੀਤਾ ਜਾ ਸਕੇ।ਪਰ ਹੁਣ ਉਨ੍ਹਾਂ ਦੇ ਸੁਪਨੇ ਅਧੂਰੇ ਰਹਿ ਗਏ ਹਨ।ਜਾਣਕਾਰੀ ਮੁਤਾਬਕ ਘਰ ਦਾ ਮੁਖੀਆ ਸ਼੍ਰੀਨਗਰ ਦੇ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਹੈ ਇਸ ਤੋਂ ਇਲਾਵਾ ਇਸ ਪਰਿਵਾਰ ਦੇ ਵਿੱਚ ਇੱਕ ਲੜਕਾ ਵੀ ਹੈ ਜੋ ਘਰੋਂ ਬਾਹਰ ਰਹਿੰਦਾ ਹੈ ਅਤੇ ਕੰਮ ਕਾਰ ਸਿੱਖ ਰਿਹਾ ਹੈ।ਘਰ ਦੀ ਮਾਲਕਣ ਵੱਲੋਂ ਰੋ ਰੋ ਕੇ ਆਪਣੀ ਕਹਾਣੀ ਦੱਸੀ ਜਾ ਰਹੀ ਹੈ ਅਤੇ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਲੜਕੀ ਦਾ ਵਿਆਹ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਦੇ ਵਿੱਚ ਹੀ ਹੈ।

ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਅਸਮਾਨੀ ਬਿਜਲੀ ਕਾਰਨ ਵੀ ਬਹੁਤ ਸਾਰੇ ਘਰ ਨੁਕਸਾਨ ਦੀ ਲਪੇਟ ਵਿਚ ਆ ਰਹੇ ਹਨ।ਜਾਣਕਾਰੀ ਮੁਤਾਬਕ ਜਦੋਂ ਇਹ ਹਾਦਸਾ ਇਨ੍ਹਾਂ ਦੇ ਘਰ ਵਾਪਰਿਆ ਤਾਂ ਉਸ ਸਮੇਂ ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ ਆਸ ਪਾਸ ਦੇ ਲੋਕਾਂ ਵੱਲੋਂ ਹੀ ਰਾਤ ਦੇ ਸਮੇਂ ਇਸ ਅਸਮਾਨੀ ਬਿਜਲੀ ਦੁਆਰਾ ਲੱਗੀ ਹੋਈ ਅੱਗ ਨੂੰ ਬੁਝਾਇਆ ਗਿਆ ਜਿਸ ਕਾਰਨ ਜ਼ਿਆਦਾ ਨੁਕਸਾਨ ਹੋਣ ਤੋਂ ਵੀ ਬਚਾਇਆ ਗਿਆ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *