ਮਾਂ ਨੇ ਆਪਣੇ ਹੀ ਦੋ ਮਾਸੂਮ ਬੱਚਿਆਂ ਦੀ ਲਈ ਜਾਨ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ!

Viral Khabar

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਬਰਨਾਲਾ ਦੇ ਪਿੰਡ ਕਾਲੇਕੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇਕ ਮਾਂ ਨੇ ਆਪਣੇ ਦੋ ਛੋਟੇ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਜਾਨ ਲੈ ਲਈ ਹੈ। ਉਸ ਤੋਂ ਬਾਅਦ ਖੁਦ ਵੀ ਜ਼ਹਿਰ ਨਿਗਲ ਲੈਂਦੀ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੰਦੀ ਹੈ। ਜਾਣਕਾਰੀ ਮੁਤਾਬਕ ਘਰ ਦੇ ਵਿੱਚ

ਗ਼ਰੀਬੀ ਹੋਣ ਕਾਰਨ ਜ਼ਰੂਰੀ ਵਸਤੂਆਂ ਦੇ ਲਈ ਵੀ ਖਿੱਚੋਤਾਣ ਚੱਲਦੀ ਰਹਿੰਦੀ ਸੀ ਜਿਸ ਕਾਰਨ ਘਰ ਦੇ ਵਿਚ ਹਰ ਵਕਤ ਕਲੇਸ਼ ਰਹਿੰਦਾ ਸੀ ਪਤੀ ਵੱਲੋਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਆਪਣੇ ਬੱਚਿਆਂ ਨੂੰ ਵੀ ਬੁਰਾ ਭਲਾ ਬੋਲਿਆ ਜਾਂਦਾ ਸੀ। ਜਿਸ ਦੇ ਚੱਲਦੇ ਪਤਨੀ ਨੇ ਇਹ ਵੱਡਾ ਕਦਮ ਚੁੱਕਿਆ ਹੈ ਕਿ ਜੇਕਰ ਉਸ ਦੇ ਬੱਚਿਆਂ ਦੀ ਸਾਂਭ ਸੰਭਾਲ ਨਹੀਂ ਹੋ ਸਕਦੀ ਤਾਂ ਉਨ੍ਹਾਂ ਦਾ ਇਸ ਦੁਨੀਆ ਤੋਂ ਚਲੇ ਜਾਣਾ ਹੀ ਬਿਹਤਰ ਹੋਵੇਗਾ।ਇਸ ਲਈ

ਉਸ ਨੇ ਆਪਣੀ ਇੱਕ ਛੋਟੀ ਲੜਕੀ ਅਤੇ ਲੜਕੇ ਨੂੰ ਜ਼ਹਿਰ ਦੇ ਦਿੱਤਾ ਜਿਸ ਕਾਰਨ ਬੱਚਿਆਂ ਨੇ ੳੁਲਟੀਅਾਂ ਕਰਨੀਅਾਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੀ ਤਬੀਅਤ ਬਹੁਤ ਸਦਾ ਖ਼ਰਾਬ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਵੀ ਪਹੁੰਚਾਇਆ ਜਾਂਦਾ ਹੈ। ਪਰ ਉਸ ਸਮੇਂ ਤੱਕ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਉਸ ਤੋਂ ਬਾਅਦ ਇਸ ਔਰਤ ਨੇ ਵੀ ਜ਼ਹਿਰ ਖਾਧਾ ਸੀ ਜਿਸ ਕਾਰਨ ਇਸ ਦੀ ਜਾਨ ਚਲੀ ਗਈ ਹੈ। ਇਸ ਮਾਮਲੇ ਸਬੰਧੀ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਛਾਣਬੀਣ ਕੀਤੀ ਜਾ ਰਹੀ ਹੈ

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ। ਦੇਖਿਆ ਜਾਵੇ ਤਾਂ ਅੱਜਕੱਲ੍ਹ ਹਰ ਕੋਈ ਹੀ ਤਣਾਅਪੂਰਨ ਮਾਹੌਲ ਦੇ ਵਿਚ ਰਹਿ ਰਿਹਾ ਹੈ।ਬਹੁਤ ਘੱਟ ਲੋਕ ਹੋਣਗੇ ਜੋ ਇਸ ਜ਼ਿੰਦਗੀ ਦੀ ਅਸਲੀਅਤ ਨੂੰ ਜਾਣਦੇ ਹਨ

ਅਤੇ ਆਪਣੇ ਆਪ ਨੂੰ ਖ਼ੁਸ਼ ਰੱਖਣ ਦੀ ਕੋਸ਼ਿਸ਼ ਕਰਦੇ ਹਨ।ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਨਾਲ ਨਾਲ ਪੰਜਾਬ ਦੇ ਵਿੱਚ ਨਸ਼ੇ ਵੀ ਬਹੁਤ ਜ਼ਿਆਦਾ ਵਧ ਚੁੱਕੇ ਹਨ ਜਿਸ ਕਾਰਨ ਬਹੁਤ ਸਾਰੇ ਘਰ ਪਰਿਵਾਰ ਖ਼ਰਾਬ ਹੋ ਰਹੇ ਹਨ।ਇਸ ਦੇ ਪਿੱਛੇ ਸਰਕਾਰ ਦਾ ਵੀ ਬਹੁਤ ਵੱਡਾ ਰੋਲ ਹੈ ਕਿਉਂਕਿ ਜੇਕਰ ਉਨ੍ਹਾਂ ਵੱਲੋਂ ਸਹੀ ਨੀਤੀਆਂ ਬਣਾਈਆਂ ਜਾਣ ਤਾਂ ਸਮਾਜ ਨੂੰ ਵਧੀਆ ਬਣਾਇਆ ਜਾ ਸਕਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *