ਭਾਰਤ ਦੇ ਪਾਕਿਸਤਾਨ ਤੋਂ ਕ੍ਰਿਕਟ ਦਾ ਮੈਚ ਹਾਰਨ ਤੋਂ ਬਾਅਦ ਕਸ਼ਮੀਰੀਆਂ ਦੀ ਹੋਈ ਕੁੱਟਮਾਰ,ਵਾਇਰਲ ਹੋਈ ਵੀਡੀਓ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਟੀ ਟਵੰਟੀ ਵਰਲਡ ਕੱਪ ਚੱਲ ਰਿਹਾ ਹੈ ਇਸ ਲਈ ਪਿਛਲੇ ਦਿਨਾਂ ਦੇ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਸੀ। ਇਸ ਮੈਚ ਦੇ ਵਿੱਚ ਭਾਰਤ ਤੇ ਪਾਕਿਸਤਾਨ ਤੋਂ ਦਸ ਵਿਕਟਾਂ ਨਾਲ ਹਾਰ ਗਿਆ ਜਿਸ ਕਾਰਨ ਦੇਸ਼ ਦੇ ਬਹੁਤ ਸਾਰੇ ਲੋਕਾਂ ਦੇ ਵਿਚ ਨਾਰਾਜ਼ਗੀ ਵੀ ਦਿਖਾਈ ਦਿੱਤੀ।ਇਸ ਤੋਂ ਇਲਾਵਾ ਉਨ੍ਹਾਂ ਦਾ ਗੁੱਸਾ ਵੀ ਬਾਹਰ ਨਿਕਲਿਆ ਕਿਉਂਕਿ ਪਹਿਲਾਂ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਵਿਸ਼ਵ ਕੱਪ ਦੇ ਵਿੱਚ ਭਾਰਤ ਨੂੰ ਪਾਕਿਸਤਾਨ ਨੇ ਹਰਾ ਦਿੱਤਾ ਹੋਵੇ।

ਇਸ ਮੈਚ ਤੋਂ ਪਹਿਲਾਂ ਭਾਰਤੀਆਂ ਨੂੰ ਬਹੁਤ ਜ਼ਿਆਦਾ ਵਿਸ਼ਵਾਸ ਸੀ ਕਿ ਭਾਰਤੀ ਟੀਮ ਪਾਕਿਸਤਾਨ ਨੂੰ ਹਰਾ ਦੇਵੇਗੀ।ਪਰ ਅਜਿਹਾ ਨਹੀਂ ਹੋਇਆ ਬਹੁਤ ਬੁਰੇ ਤਰੀਕੇ ਨਾਲ ਪਾਕਿਸਤਾਨ ਨੇ ਭਾਰਤ ਨੂੰ ਹਰਾਇਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿੱਚ ਗੁੱਸਾ ਵੀ ਵੇਖਣ ਨੂੰ ਮਿਲਿਆ।ਇਸ ਗੁੱਸੇ ਦੇ ਕਾਰਨ ਕਈ ਲੋਕਾਂ ਦਾ ਨੁਕਸਾਨ ਵੀ ਹੋ ਚੁੱਕਿਆ ਹੈ।ਇਸੇ ਤਰ੍ਹਾਂ ਦਾ ਇਕੋ ਮਾਮਲਾ ਸੰਗਰੂਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਭਾਈ ਗੁਰਦਾਸ ਇੰਸਟੀਚਿਊਟ ਆਫ ਮੈਨੇਜਮੈਂਟ

ਅਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਦੇ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਝੜਪ ਹੋ ਗਈ।ਜਾਣਕਾਰੀ ਮੁਤਾਬਕ ਇਸ ਕਾਲਜ ਦੇ ਵਿੱਚ ਕੁਝ ਕਸ਼ਮੀਰੀ ਵਿਦਿਆਰਥੀ ਵੀ ਪੜ੍ਹਦੇ ਹਨ।ਇਸ ਤੋਂ ਇਲਾਵਾ ਕੁਝ ਉੱਤਰ ਪ੍ਰਦੇਸ਼ ਦੇ ਵਿਦਿਆਰਥੀ ਵੀ ਇਥੇ ਪੜ੍ਹਾਈ ਕਰਨ ਦੇ ਲਈ ਆਏ ਹੋਏ ਹਨ ਜੋ ਹੋਸਟਲ ਦੇ ਵਿੱਚ ਰਹਿੰਦੇ ਹਨ।ਪਰ ਜਦੋਂ ਰਾਤ ਦੇ ਸਮੇਂ ਕ੍ਰਿਕਟ ਮੈਚ ਚੱਲ ਰਿਹਾ ਸੀ ਤਾਂ ਉਸ ਸਮੇਂ ਸਾਰੇ ਵਿਦਿਆਰਥੀ ਮੈਚ ਵੇਖ ਰਹੇ ਸੀ।ਜਦੋਂ ਭਾਰਤ ਪਾਕਿਸਤਾਨ ਦੇ ਕੋਲੋਂ ਹਾਰ ਜਾਂਦਾ ਹੈ

ਤਾਂ ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਵਿਦਿਆਰਥੀਆਂ ਨੂੰ ਗੁੱਸਾ ਆ ਜਾਂਦਾ ਹੈ।ਉਹ ਕਸ਼ਮੀਰੀ ਵਿਦਿਆਰਥੀਆਂ ਦੀ ਕੁੱਟਮਾਰ ਕਰਦੇ ਹਨ ਅਤੇ ਉਨ੍ਹਾਂ ਦੇ ਕਮਰੇ ਵਿੱਚ ਜਾ ਕੇ ਭੰਨ ਤੋਡ਼ ਵੀ ਕਰਦੇ ਹਨ।ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਾਣਕਾਰੀ ਮੁਤਾਬਕ ਰਾਤ ਦੇ ਕਰੀਬ ਸਾਢੇ ਬਾਰਾਂ ਵਜੇ ਇਹ ਘਟਨਾ ਹੈ ਜਦੋਂ ਇਹ ਸਭ ਕੁਝ ਹੁੰਦਾ ਹੈ।ਉਸ ਤੋਂ ਬਾਅਦ ਇਹ ਮਾਮਲਾ ਕਾਲਜ ਦੇ ਮੈਨੇਜਮੈਂਟ ਤੱਕ ਵੀ ਪਹੁੰਚ ਦਾ ਹੈ ਜਿਸ ਤੋਂ ਬਾਅਦ ਇਸ ਮਾਮਲੇ ਦੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।

ਕਾਲਜ ਦੇ ਮੈਨੇਜਮੈਂਟ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਝਗੜੇ ਨੂੰ ਸੁਲਝਾਇਆ ਜਾ ਰਿਹਾ ਹੈ ਅਤੇ ਕੁੱਟਮਾਰ ਕਰਨ ਵਾਲੇ ਵਿਦਿਆਰਥੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।ਇਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਦੇ ਉੱਤੇ ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਮੈਚ ਦਾ ਕਿੰਨਾ ਜ਼ਿਆਦਾ ਅਸਰ ਹੁੰਦਾ ਹੈ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *