ਦੋ ਧੀਆਂ ਦੇ ਪਿਓ ਨੇ ਜਿੰਦਗੀ ਨੂੰ ਕਿਹਾ ਅਲਵਿਦਾ

ਪੰਜਾਬ ਦੇ ਤਰਨਤਾਰਨ ਤੋਂ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 32 ਸਾਲਾ ਵਿਅਕਤੀ ਦਾ ਆਪਣੀ ਪਤਨੀ ਨਾਲ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੇ ਘਰ ‘ਚ ਫਾਹਾ ਲੈ ਕੇ ਖੁਦਕੁ ਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਤਿਨ ਕੁਮਾਰ ਵਜੋਂ ਹੋਈ ਹੈ। ਲਾ ਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਨਿਤਿਨ ਕੁਮਾਰ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਰੋਂਦੇ ਹੋਏ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ 12 ਸਾਲ ਪਹਿਲਾਂ ਅੰਮ੍ਰਿਤਸਰ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ ਅਤੇ ਉਸ ਦੀਆਂ ਦੋ ਲੜਕੀਆਂ ਹਨ। ਉਸ ਦੀ ਨੂੰਹ ਵੱਲੋਂ ਲਗਾਤਾਰ ਆਪਣੇ ਲੜਕੇ ਦੇ ਖਿਲਾਫ ਥਾਣਾ ਕਚਹਿਰੀ ਵਿੱਚ ਕੇਸ ਦਾਇਰ ਕੀਤਾ ਜਾ ਰਿਹਾ ਸੀ ਅਤੇ ਕੱਲ੍ਹ ਵੀ ਸਾਡਾ ਪਰਿਵਾਰ ਅਤੇ ਮੇਰੇ ਲੜਕੇ ਦੇ ਸਹੁਰੇ ਥਾਣਾ ਸਿਟੀ ਆਏ ਹੋਏ ਸਨ ਜਿੱਥੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਲੜਾਈ ਹੋਈ ਸੀ। ਜਿੱਥੇ ਮੇਰੇ ਲੜਕੇ ਦੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਫਾ ਹਾ ਲੈ ਲਿਆ।

WhatsApp Group Join Now
Telegram Group Join Now

ਮ੍ਰਿਤਕਾ ਦੀ ਮਾਤਾ ਨੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੇਕਰ ਉਸ ਦੇ ਲੜਕੇ ਦੇ ਸਹੁਰਿਆਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਨਹੀਂ ਕਰੇਗੀ। ਮੌਕੇ ‘ਤੇ ਪਹੁੰਚੇ ਡੀਐਸਪੀ ਕਮਲ ਮੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

Leave a Comment