ਕੇਂਦਰ ਸਰਕਾਰ ਹੁਣ ਲਿਆਵੇਗੀ ਨਵੇਂ ਬਿਲ,ਨਹੀਂ ਮਿਲੇਗੀ ਮੁਫਤ ਵਿਚ ਬਿਜਲੀ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੁਝ ਰਾਜ ਸਰਕਾਰਾਂ ਵੱਲੋਂ ਆਪਣੇ ਖੇਤਰ ਦੇ ਵਿਚ ਵਸਦੇ ਲੋਕਾਂ ਨੂੰ ਮੁਫ਼ਤ ਵਿੱਚ ਬਿਜਲੀ ਦਿੱਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਰਾਹਤ ਮਹਿਸੂਸ ਕਰਦੇ ਹਨ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੱਡਾ ਐਲਾਨ ਕੀਤਾ ਸੀ ਕਿ ਪੰਜਾਬ ਦੇ ਵਿੱਚ ਹੁਣ ਬਿਲਕੁਲ ਸਸਤੀ ਬਿਜਲੀ ਦਿੱਤੀ ਜਾਵੇਗੀ

ਇਸ ਤੋਂ ਇਲਾਵਾ ਦੋ ਕਿਲੋਵਾਟ ਤੱਕ ਦੀ ਬਿਜਲੀ ਦਾ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਬਿਜਲੀ ਦਾ ਬਿੱਲ ਨਹੀਂ ਭੇਜਿਆ ਜਾਵੇਗਾ ਪਰ ਹੁਣ ਕੇਂਦਰ ਸਰਕਾਰ ਵੱਲੋਂ ਨਵੇਂ ਬਿਲ ਲਾਗੂ ਕਰਨ ਦੀ ਗੱਲ ਕਹੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਉਣੱਤੀ ਨਵੰਬਰ ਤੋਂ ਇਨ੍ਹਾਂ ਬਿਲਾਂ ਨੂੰ ਪਾਸ ਕਰ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਇਨ੍ਹਾਂ ਬਿਲਾਂ ਦੇ ਵਿਚ ਇਹ ਗੱਲ ਲਿਆਂਦੀ ਗਈ ਹੈ ਕਿ ਕੰਪਨੀਆਂ ਨੂੰ ਕੇਂਦਰ ਸਰਕਾਰ

ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਸਬਸਿਡੀ ਨਹੀਂ ਦਿੱਤੀ ਜਾਵੇਗੀ ਜਿਸ ਕਾਰਨ ਬਿਜਲੀ ਪੈਦਾ ਕਰਨ ਵਾਲੀਆਂ ਕੰਪਨੀਆਂ ਵੱਲੋਂ ਬਿਜਲੀ ਦੀ ਖਪਤ ਕਰਨ ਵਾਲੇ ਲੋਕਾਂ ਦੇ ਕੋਲੋਂ ਪੂਰਾ ਪੈਸਾ ਵਸੂਲਿਆ ਜਾਵੇਗਾ ਭਾਵ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ ਜਿਸ ਕਾਰਨ ਲੋਕਾਂ ਦੇ ਉੱਤੇ ਵੱਡਾ ਬੋਝ ਪੈ ਸਕਦਾ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਜੋ ਸਬਸਿਡੀ ਕੰਪਨੀਆਂ ਨੂੰ

ਦਿੱਤੀ ਜਾਂਦੀ ਸੀ ਉਹ ਬਿਜਲੀ ਦੀ ਖਪਤ ਕਰਨ ਵਾਲੇ ਗਾਹਕਾਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਕੁਝ ਗਿਣੇ ਚੁਣੇ ਗਾਹਕਾਂ ਨੂੰ ਹੀ ਇਸ ਦਾ ਲਾਭ ਮਿਲ ਸਕੇਗਾ ਕਿਉਂਕਿ ਕੁਝ ਹੀ ਲੋਕਾਂ ਦੇ ਖਾਤਿਆਂ ਵਿਚ ਸਬਸਿਡੀ ਦਾ ਪੈਸਾ ਆਇਆ ਕਰੇਗਾ ਜਿਸ ਤਰੀਕੇ ਨਾਲ ਐਲਪੀਜੀ ਗੈਸ ਸਿਲੰਡਰ ਨਾਲ ਸੰਬੰਧਿਤ ਤੋਂ ਬਹੁਤ ਘੱਟ ਲੋਕਾਂ ਨੂੰ ਸਬਸਿਡੀ ਦਿੱਤੀ ਜਾਂਦੀ ਰਹੀ ਹੈ।ਪਰ ਹੁਣ ਇਸ ਨੂੰ

ਬਿਲਕੁਲ ਹੀ ਬੰਦ ਕਰ ਦਿੱਤਾ ਗਿਆ ਹੈ ਇਸੇ ਤਰੀਕੇ ਨਾਲ ਹੁਣ ਬਿਜਲੀ ਨਾਲ ਸਬੰਧਤ ਫ਼ੈਸਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਕਿ ਅਜਿਹੇ ਬਿਲ ਪਾਸ ਨਹੀਂ ਕੀਤੇ ਜਾਣੇ ਚਾਹੀਦੇ ਪਰ ਦੂਸਰੇ ਪਾਸੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਬਿੱਲਾਂ ਨੂੰ ਵਧੀਆ ਬਿੱਲ ਦੱਸਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਦੇ ਖਾਤਿਆਂ ਦੇ ਵਿਚ ਹੁਣ ਪੈਸੇ ਆਇਆ ਕਰਨਗੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *