ਪੰਜਾਬ ਦੇ ਵਿੱਚ ਕੋਰੋਨਾ ਦਾ ਕਹਿਰ ,ਸਰਕਾਰ ਵੱਲੋਂ ਸਖਤ ਹਦਾਇਤਾਂ

Viral Khabar

ਕੋਰੋਨਾ  ਸਾਡੇ ਦੇਸ਼ ਵਿੱਚ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ।ਇਸ ਦਾ ਅਸਰ ਸਾਰੇ ਹੀ ਸੰਸਾਰ ਵਿਚ ਹੈ ।ਪਰ ਹੁਣ ਦੇਖਿਆ ਜਾਵੇ ਤਾਂ ਭਾਰਤ ਦੇ ਵਿੱਚ ਦੇਸ਼ ਦਾ ਬਹੁਤ ਜ਼ਿਆਦਾ ਅਸਰ ਦੇਖਣ ਨੂੰ ਮਿਲ ਰਿਹਾ ।ਪਿਛਲੇ ਚੌਵੀ ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਤਕਰੀਬਨ ਤਿੰਨ ਲੱਖ ਸੱਠ ਹਜ਼ਾਰ ਕੇਸ ਇੰਡੀਆ ਦੇ ਵਿੱਚ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ ।ਜੋ ਕੇ ਬਹੁਤ ਹੀ ਜ਼ਿਆਦਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ।ਕਿਉਂਕਿ ਭਾਰਤ ਦੇ ਵਿੱਚ ਆਕਸੀਜਨ ਦੀ ਕਮੀ ਵੀ ਬਹੁਤ ਉੱਚੇ ਪੱਧਰ ਤੇ ਦੇਖਣ ਨੂੰ ਮਿਲ ਰਹੀ ਹੈ ।

ਇਸ ਤੋਂ ਵੀ ਜ਼ਿਆਦਾ ਖਤਰਨਾਕ ਗੱਲ ਇਹ ਹੈ ਕਿ ਇਕ ਨਿੱਜੀ ਏਜੰਸੀ ਵੱਲੋਂ ਇਹ ਸੰਕੇਤ ਦਿੱਤੇ ਗਏ ਹਨ ।ਕਿ ਮਈ ਦੇ ਮਹੀਨੇ ਵਿੱਚ ਕੋਰੋਨਾ ਇਸਤੋਂ ਵੀ ਜ਼ਿਆਦਾ ਤੇਜ਼ੀ ਨਾਲ ਫੈਲੇਗਾ ।ਇਸ ਦੇ ਨਾਲ ਨਾਲ ਲੋਕਾਂ ਦੀ ਮੌਤ ਦੇ ਦਰ ਵਿੱਚ ਵੀ ਬਹੁਤ ਜ਼ਿਆਦਾ ਵਾਧਾ ਹੋਵੇਗਾ ।ਇਸ ਚਿੰਤਾ ਨੂੰ ਦੇਖਦੇ ਹੋਏ ਹੀ ਸੈਂਟਰ ਸਰਕਾਰ ਵੱਲੋਂ ਭਾਰਤ ਦੇ ਕਰੀਬ ਡੇਢ ਸੌ ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਵਿਚ ਲਾਕਡਾਊਨ ਲਾਹੁਣ ਦੀ ਤਿਆਰੀ ਚੱਲ ਰਹੀ ਹੈ ।ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਇੱਕ ਸੌ ਪੰਜਾਹ ਦੇ ਕਰੀਬ ਜ਼ਿਲ੍ਹੇ ਚੁਣੇ ਗਏ ਹਨ ਇਨ੍ਹਾਂ ਜ਼ਿਲ੍ਹਿਆਂ ਵਿਚ ਇਹ ਬਿਮਾਰੀ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ ਇਸ ਲਈ ਉਨ੍ਹਾਂ ਨੂੰ ਲੱਗਦਾ ਹੈ ਕਿ ਇੱਥੇ ਲਾਈਟਾਂ ਲਾਉਣਾ ਬਹੁਤ ਜ਼ਰੂਰੀ ਹੈ ।ਇਸ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਇਹ ਹੀ ਕਹਿਣਾ ਸੀ ਕਿ ਜਿੱਥੇ ਜਿੱਥੇ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਕੋਰੋਨਾ ਜ਼ਿਆਦਾ ਫੈਲ ਰਿਹਾ ਹੈ ।ਉਨ੍ਹਾਂ ਜ਼ਿਲ੍ਹਿਆਂ ਵਿੱਚ ਉਨ੍ਹਾਂ ਵੱਲੋਂ ਲਾਕਡਾਊਨ ਲਾਉਣ ਦੇ ਹੁਕਮ ਦਿੱਤੇ ਗਏ ।

ਹੁਣ ਸੂਬਾ ਸਰਕਾਰ ਵੱਲੋਂ ਕੁਝ ਅਜਿਹੇ ਕੰਮ ਕੀਤੇ ਜਾ ਰਹੇ ਹਨ ਦੁਕਾਨਾਂ ਨੂੰ ਵੀ ਪੰਜ ਬਾਈ ਦੇ ਕਰੀਬ ਬੰਦ ਕਰਵਾਇਆ ਜਾ ਰਿਹਾ ਹੈ ।ਪੰਜਾਬ ਦੇ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਭਵਾਤ ਜ਼ਿਲ੍ਹਾ ਲੁਧਿਆਣਾ ਮੰਨਿਆ ਗਿਆ ਹੈ ਕਿਉਂਕਿ ਇਸ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਤੇਜ਼ੀ ਨਾਲ ਵਧ ਰਹੀ ਹੈ ।ਇਸ ਦਾ ਇੱਕ ਕਾਰਨ ਇਹ ਵੀ ਹੋ ਸਕਦਾ ਹੈ ਕਿਉਂਕਿ ਲੁਧਿਆਣਾ ਦੇ ਵਿਚ ਫੈਕਟਰੀਆਂ ਵਗੈਰਾ ਜ਼ਿਆਦਾ ਹੋਣ ਕਰਕੇ ਉੱਥੇ ਲੋਕਾਂ ਦੀ ਆਪਸ ਵਿੱਚ ਮਿਲਵਰਤਣ ਕਾਰਨ ਇਹ ਬਿਮਾਰੀ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ ।

Leave a Reply

Your email address will not be published.