punjab ਦੇ ਮੌਸਮ ‘ਚ ਆਈਆਂ ਤਬਦੀਲੀਆਂ march ਮਹੀਨੇ ਦੀ ਸ਼ੁਰੂਆਤ ਹੋਵੇਗੀ ਬਰਸਾਤਾਂ ਦੇ ਨਾਲ

Uncategorized

ਭਾਰਤੀ ਮੌਸਮ ਵਿਭਾਗ ਨੇ 2 ਦਿਨਾਂ ਯਾਨੀ 26 ਅਤੇ 27 ਫਰਵਰੀ ਨੂੰ ਮੌਸਮ ’ਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਆਈ. ਐੱਮ. ਡੀ ਨੇ ਦੇਸ਼ ਦੇ ਕਈ ਸੂਬਿਆਂ ਵਿਚ ਮੀਂਹ, ਹਨੇਰੀ, ਤੂਫ਼ਾਨ ਅਤੇ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ 29 ਫਰਵਰੀ ਨੂੰ ਭਾਰਤ ਦੇ ਪਹਾੜੀ ਰਾਜਾਂ ’ਚ ਇਕ ਨਵੀਂ ਪੱਛਮੀ ਗੜਬੜੀ ਆਉਣ ਵਾਲੀ ਹੈ। ਆਈ. ਐੱਮ. ਡੀ. ਮੁਤਾਬਕ 27 ਫਰਵਰੀ ਦਰਮਿਆਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਉੜੀਸਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਪੈ

ਸਕਦਾ ਹੈ। ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 26 ਫਰਵਰੀ ਦੀ ਰਾਤ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 27 ਫਰਵਰੀ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ। ਇਸ ਪੂਰੇ ਹਫ਼ਤੇ ਦਿੱਲੀ ਦਾ ਘੱਟੋ-ਘੱਟ ਤਾਪਮਾਨ 8 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਮੌਸਮ ਕੇਂਦਰਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ ਤੋਂ ਮੌਸਮ ਸਾਫ ਹੋ ਜਾਵੇਗਾ। ਇਸ

ਦੇ ਬਾਅਦ ਇਕ ਤੇ ਦੋ ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਉਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਅਸਾਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਛੱਤੀਸਗੜ੍ਹ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *